ਰੂਪਨਗਰ (ਸਾਹਿਬ)- ਨੰਗਲ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਦੀ ਹੱਤਿਆ ਦਾ ਮਾਸਟਰਮਾਈਂਡ ਪਾਕਿਸਤਾਨ ਦਾ ਅਤਿਵਾਦੀ ਹੈ। ਰੂਪਨਗਰ ਪੁਲੀਸ ਨੇ ਪੁਲੀਸ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੀ ਮਦਦ ਨਾਲ ਵਿਸ਼ਵ ਹਿੰਦੂ ਪਰਿਸ਼ਦ ਦੇ ਸ਼ਹਿਰੀ ਪ੍ਰਧਾਨ ਵਿਕਾਸ ਪ੍ਰਭਾਕਰ ਬੱਗਾ ਦੇ ਕਤਲ ਕੇਸ ਨੂੰ 3 ਦਿਨਾਂ ਵਿੱਚ ਸੁਲਝਾਉਣ ਦਾ ਦਾਅਵਾ ਕੀਤਾ ਹੈ ਅਤੇ ਪੁਲੀਸ ਨੇ 2 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ।
- ਮੁਲਜ਼ਮਾਂ ਵਿੱਚੋਂ ਮਨਦੀਪ ਕੁਮਾਰ ਉਰਫ਼ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਨੂੰ ਦੋ 32 ਬੋਰ ਪਿਸਤੌਲ ਅਤੇ 16 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਅਪਰਾਧ ਵਿੱਚ ਵਰਤੀ ਗਈ ਟੀਵੀਐੱਸ ਜੁਪੀਟਰ ਸਕੂਟੀ ਵੀ ਬਰਾਮਦ ਕੀਤੀ ਗਈ ਹੈ। ਮਲਜ਼ਮ ਅਤਿਵਾਦੀਆਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੂੰ ਪੁਰਤਗਾਲ ਅਤੇ ਹੋਰ ਵਿਦੇਸ਼ੀ ਥਾਵਾਂ ਤੋਂ ਚਲਾਇਆ ਜਾ ਰਿਹਾ ਸੀ।
- ਦੱਸ ਦੇਈਏ ਕਿ 13 ਅਪ੍ਰੈਲ ਨੂੰ ਸ਼ਾਮੀ ਕਰੀਬ 5.45 ਵਜੇ ਨੰਗਲ ਦੀ ਸਥਾਨਕ ਰੇਲਵੇ ਰੋਡ ‘ਤੇ ਮਠਿਆਈ ਦੀ ਦੁਕਾਨ ਦੇ ਅੰਦਰ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਪ੍ਰਧਾਨ ਵਿਕਾਸ ਪ੍ਰਭਾਕਰ ਨੂੰ ਕਤਲ ਕਰ ਦਿੱਤਾ ਗਿਆ ਸੀ । ਉਨ੍ਹਾਂ ਨੂੰ 3 ਮਹੀਨੇ ਪਹਿਲਾਂ ਹੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਪ੍ਰਭਾਕਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਦੁਕਾਨਦਾਰ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲੈ ਗਏ। ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਪੁਲਸ ਦੀ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੋ ਨੌਜਵਾਨ ਬਾਈਕ ‘ਤੇ ਆਏ ਸਨ। ਉਹ ਦੁਕਾਨ ਦੇ ਅੰਦਰ ਗਏ ਅਤੇ ਫਿਰ ਕੁਝ ਦੇਰ ਬਾਅਦ ਚਲੇ ਗਏ। ਇਸ ਤੋਂ ਬਾਅਦ ਜਦੋਂ ਇੱਕ ਆਟੋ ਮਕੈਨਿਕ ਸਾਮਾਨ ਲੈਣ ਆਇਆ ਤਾਂ ਪ੍ਰਭਾਕਰ ਖੂਨ ਨਾਲ ਲੱਥਪੱਥ ਪਿਆ ਸੀ।