ਨਵੀਂ ਦਿੱਲੀ (ਸਾਹਿਬ): ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਰਾਜਸਥਾਨ ਪੁਲਸ ਦੀ ਵੈੱਬਸਾਈਟ ਨਾਲ ਛੇੜਛਾੜ ਕਰਕੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ‘ਚ ਇਕ 38 ਸਾਲਾ ਵਿਅਕਤੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ।
- ਰਾਜਸਥਾਨ ਪੁਲਿਸ ਦੇ ਇੱਕ ਅਧਿਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਰਹਿਣ ਵਾਲੇ ਸੌਰਭ ਸਾਹੂ ਨੂੰ ਵੀਰਵਾਰ ਨੂੰ ਦੱਖਣੀ ਦਿੱਲੀ ਦੇ ਮਹੀਪਾਲਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਰਾਜਸਥਾਨ ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ਲਈ 50,000 ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।
- ਦੱਸ ਦਈਏ ਕਿ ਸਾਹੂ ‘ਤੇ ਦੋਸ਼ ਹੈ ਕਿ ਉਸ ਨੇ ਤਕਨੀਕੀ ਜਾਣਕਾਰੀ ਦੀ ਵਰਤੋਂ ਕਰਦੇ ਹੋਏ ਰਾਜਸਥਾਨ ਪੁਲਸ ਦੀ ਵੈੱਬਸਾਈਟ ਹੈਕ ਕੀਤੀ ਅਤੇ ਇਸ ਰਾਹੀਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ। ਉਸ ਵਿਰੁੱਧ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ। ਇਸ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਪੁਲਿਸ ਇਸ ਦਿਸ਼ਾ ਵਿੱਚ ਹੋਰ ਸੁਰਾਗ ਲੱਭ ਰਹੀ ਹੈ।