ਪਟਨਾ (ਸਾਹਿਬ) : ਬਿਹਾਰ ਪੁਲਸ ਨੇ ਅਧਿਆਪਕ ਭਰਤੀ ਪ੍ਰੀਖਿਆ (ਟੀ.ਆਰ.ਈ.-3) ਪ੍ਰਸ਼ਨ ਪੱਤਰ ਲੀਕ ਮਾਮਲੇ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਮੱਧ ਪ੍ਰਦੇਸ਼ ਤੋਂ ਇਕ ਔਰਤ ਸਮੇਤ 5 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਪ੍ਰੀਖਿਆ ਇਸ ਸਾਲ ਮਾਰਚ ਵਿੱਚ ਹੋਈ ਸੀ।
- ਆਰਥਿਕ ਅਪਰਾਧ ਯੂਨਿਟ (ਈ.ਓ.ਯੂ.) ਵੱਲੋਂ ਸ਼ਨੀਵਾਰ ਦੇਰ ਰਾਤ ਜਾਰੀ ਕੀਤੇ ਗਏ ਇੱਕ ਬਿਆਨ ਅਨੁਸਾਰ, “ਸਾਰੇ ਪੰਜ ਦੋਸ਼ੀ ਇੱਕ ਗਿਰੋਹ ਦਾ ਹਿੱਸਾ ਹਨ… ਉਨ੍ਹਾਂ ਨੂੰ ਉਜੈਨ (ਮੱਧ ਪ੍ਰਦੇਸ਼) ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੂੰ ਪਟਨਾ ਲਿਆਉਣ ਲਈ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਗਿਆ ਹੈ।”
- ਈਓਯੂ ਦੇ ਅਨੁਸਾਰ, ਮੁਲਜ਼ਮਾਂ ਤੋਂ ਬਰਾਮਦ ਕੀਤੀ ਸਮੱਗਰੀ ਨੇ ਪ੍ਰੀਖਿਆ ਵਿੱਚ ਬੇਨਿਯਮੀਆਂ ਦਾ ਖੁਲਾਸਾ ਕੀਤਾ ਹੈ ਅਤੇ ਇਸ ਤੋਂ ਬਾਅਦ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਮੁਲਜ਼ਮ ਨੂੰ ਸੋਮਵਾਰ ਨੂੰ ਪਟਨਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
- ਦੱਸ ਦਈਏ ਕਿ ਇਸ ਮਾਮਲੇ ‘ਚ ਹੁਣ ਤੱਕ ਕੁੱਲ 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਜਾਂਚ ਅਜੇ ਜਾਰੀ ਹੈ।