ਜੰਮੂ (ਸਾਹਿਬ) : ਭਾਰਤੀ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਨੇ ਕਿਹਾ ਕਿ ਜੰਮੂ-ਕਸ਼ਮੀਰ ਇਸ ‘ਤਾਨਾਸ਼ਾਹੀ ਸਰਕਾਰ’ ਤੋਂ ਆਜ਼ਾਦੀ ਚਾਹੁੰਦਾ ਹੈ ਅਤੇ ਉਨ੍ਹਾਂ ਦੀ ਪਾਰਟੀ ਇਸ ਨੂੰ ਯਕੀਨੀ ਬਣਾਏਗੀ। ਜੰਮੂ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਂਬਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵਿਕਾਸ, ਬੇਰੁਜ਼ਗਾਰੀ ਅਤੇ ਮਹਿੰਗਾਈ ਵਰਗੇ ਮਹੱਤਵਪੂਰਨ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਵੀ ਲਗਾਇਆ।
- ਉਨ੍ਹਾਂ ਕਿਹਾ, “ਜੰਮੂ-ਕਸ਼ਮੀਰ ਦੇ ਲੋਕਾਂ ਨੇ ਸਾਲਾਂ ਤੋਂ ਤਾਨਾਸ਼ਾਹੀ ਸਰਕਾਰ ਦੇ ਅਧੀਨ ਸਭ ਤੋਂ ਮਾੜੇ ਹਾਲਾਤਾਂ ਦਾ ਸਾਹਮਣਾ ਕੀਤਾ ਹੈ। ਜੰਮੂ-ਕਸ਼ਮੀਰ ਆਜ਼ਾਦੀ ਚਾਹੁੰਦਾ ਹੈ ਅਤੇ ਅਸੀਂ ਇਸ ਨੂੰ ਯਕੀਨੀ ਬਣਾਵਾਂਗੇ।” ਉਸ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਨੀਤੀਆਂ ਨਾ ਸਿਰਫ਼ ਵਿਕਾਸ ਵਿੱਚ ਰੁਕਾਵਟ ਬਣ ਰਹੀਆਂ ਹਨ ਸਗੋਂ ਸਮਾਜਿਕ ਏਕਤਾ ਨੂੰ ਵੀ ਢਾਹ ਲਾ ਰਹੀਆਂ ਹਨ।
- ਲਾਂਬਾ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਜੰਮੂ-ਕਸ਼ਮੀਰ ਦੀ ਆਵਾਜ਼ ਬਣਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ•ਾਂ ਕਿਹਾ ਕਿ ਉਨ•ਾਂ ਦੀ ਪਹਿਲ ਸਰਕਾਰ ਵੱਲੋਂ ਅਣਗੌਲੇ ਮੁੱਦਿਆਂ ਨੂੰ ਉਜਾਗਰ ਕਰਨਾ ਅਤੇ ਉਨ•ਾਂ ਦੇ ਹੱਲ ਲਈ ਕੰਮ ਕਰਨਾ ਹੈ। ਇਸ ਤੋਂ ਇਲਾਵਾ, ਉਸਨੇ ਇਹ ਵੀ ਜ਼ੋਰ ਦਿੱਤਾ ਕਿ ਕਾਂਗਰਸ ਜੰਮੂ-ਕਸ਼ਮੀਰ ਵਿੱਚ ਸ਼ਾਂਤੀ ਅਤੇ ਸਥਿਰਤਾ ਸਥਾਪਤ ਕਰਨ ਲਈ ਵਚਨਬੱਧ ਹੈ।