ਨਵੀਂ ਦਿੱਲੀ (ਸਾਹਿਬ)— ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਨਾਲ ਸਬੰਧਤ ਅਦਾਲਤ ਦੀ ਮਾਣਹਾਨੀ ਲਈ 67 ਅਖਬਾਰਾਂ ‘ਚ ਦਿੱਤੀ ਗਈ ਮੁਆਫੀ ‘ਤੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੁੱਛਿਆ ਕਿ ਕੀ ਮੁਆਫੀ ਇੰਨੀ ਵੱਡੀ ਹੈ ਜਿੰਨੀ ਇਸ਼ਤਿਹਾਰਾਂ ‘ਚ? ਅਦਾਲਤ ਨੇ ਇਸ਼ਤਿਹਾਰ ਦੀ ਕਟਿੰਗ ਨੂੰ ਅਗਲੀ ਸੁਣਵਾਈ ‘ਚ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ, ‘ਮੁਆਫੀ ਮੰਗਣ ਦਾ ਮਤਲਬ ਇਹ ਨਹੀਂ ਹੈ ਕਿ ਇਸ ਨੂੰ ਮਾਈਕ੍ਰੋਸਕੋਪ ਹੇਠ ਦੇਖਿਆ ਜਾਵੇ।’
- ਜਾਣਕਾਰੀ ਮੁਤਾਬਕ ਮੰਗਲਵਾਰ (23 ਅਪ੍ਰੈਲ) ਨੂੰ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਯੋਗ ਗੁਰੂ ਬਾਬਾ ਰਾਮਦੇਵ ਤੋਂ ਅਖਬਾਰਾਂ ‘ਚ ਦਿੱਤੀ ਗਈ ਜਨਤਕ ਮੁਆਫੀ ‘ਤੇ ਸਵਾਲ ਚੁੱਕੇ। ਅਦਾਲਤ ਨੇ ਪੁੱਛਿਆ ਕਿ ਕੀ ਤੁਹਾਡੀ ਮੁਆਫ਼ੀ ਉਨੀ ਹੀ ਵੱਡੀ ਸੀ ਜਿੰਨਾ ਤੁਸੀਂ ਗੁੰਮਰਾਹਕੁੰਨ ਇਸ਼ਤਿਹਾਰ ਦਿੱਤਾ ਸੀ। ਰਾਮਦੇਵ ਤੋਂ ਇਹ ਵੀ ਪੁੱਛਿਆ ਗਿਆ ਕਿ ਸੁਪਰੀਮ ਕੋਰਟ ‘ਚ ਮਾਮਲੇ ਦੀ ਸੁਣਵਾਈ ਤੋਂ ਠੀਕ ਪਹਿਲਾਂ ਜਨਤਕ ਮੁਆਫੀ ਕਿਉਂ ਮੰਗੀ ਗਈ।
- ਤੁਹਾਨੂੰ ਦੱਸ ਦੇਈਏ ਕਿ ਪਤੰਜਲੀ ਆਯੁਰਵੇਦ ਨੇ 67 ਅਖਬਾਰਾਂ ‘ਚ ਮੁਆਫੀਨਾਮਾ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਭਵਿੱਖ ਵਿੱਚ ਗੁੰਮਰਾਹਕੁੰਨ ਇਸ਼ਤਿਹਾਰ ਦੇਣ ਵਰਗੀਆਂ ਗਲਤੀਆਂ ਦੁਬਾਰਾ ਨਹੀਂ ਕੀਤੀਆਂ ਜਾਣਗੀਆਂ। ਸੁਪਰੀਮ ਕੋਰਟ ਨੂੰ ਇਹ ਵੀ ਭਰੋਸਾ ਦਿਵਾਇਆ ਗਿਆ ਕਿ ਉਹ ਅਦਾਲਤ ਅਤੇ ਸੰਵਿਧਾਨ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਆਪਣੀ ਵਚਨਬੱਧਤਾ ‘ਤੇ ਕਾਇਮ ਹੈ।
- ਇਸ ਦੇ ਨਾਲ ਹੀ ਸੁਪਰੀਮ ਕੋਰਟ ‘ਚ ਮਾਮਲੇ ਦੀ ਸੁਣਵਾਈ ਟਾਲ ਦਿੱਤੀ ਗਈ ਹੈ। ਅਦਾਲਤ ਹੁਣ ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਦੇ ਮਾਮਲੇ ਦੀ ਸੁਣਵਾਈ 30 ਅਪ੍ਰੈਲ ਨੂੰ ਕਰੇਗੀ। ਬਾਕੀ ਸਾਰੇ ਸੱਤ ਨੁਕਤਿਆਂ ‘ਤੇ 7 ਮਈ ਨੂੰ ਸੁਣਵਾਈ ਹੋਵੇਗੀ।