ਚੇਨਈ (ਸਾਹਿਬ) : ਭਾਰਤ ਦੇ ਚੋਣ ਕਮਿਸ਼ਨ ਅਤੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਤਾਮਿਲਨਾਡੂ ਵਿਚ 19 ਅਪ੍ਰੈਲ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਲਗਭਗ 1,309.52 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ।
- ਮੁੱਖ ਚੋਣ ਅਧਿਕਾਰੀ ਸਤਿਆਬ੍ਰਤ ਸਾਹੂ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਜ਼ਬਤ ਕੀਤੀ ਗਈ ਕੁੱਲ ਰਕਮ ਵਿੱਚ 179.91 ਕਰੋੜ ਰੁਪਏ ਨਕਦ ਅਤੇ 1,083.78 ਕਰੋੜ ਰੁਪਏ ਦੀਆਂ ਕੀਮਤੀ ਧਾਤਾਂ ਸ਼ਾਮਲ ਹਨ। ਇਸ ਤੋਂ ਇਲਾਵਾ 8.65 ਕਰੋੜ ਰੁਪਏ ਦੀ ਸ਼ਰਾਬ, 1.36 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਅਤੇ 35.8 ਕਰੋੜ ਰੁਪਏ ਦੀ ਮੁਫ਼ਤ ਸ਼ਰਾਬ (ਵੋਟਰ ਇੰਡਸਮੈਂਟ) ਵੀ ਜ਼ਬਤ ਕੀਤੀ ਗਈ ਹੈ।
- ਸਤਿਆਬ੍ਰਤ ਸਾਹੂ ਅਨੁਸਾਰ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਸਾਫ਼-ਸੁਥਰਾ ਬਣਾਉਣ ਲਈ ਇਹ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਕਾਰਵਾਈਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਕਮਿਸ਼ਨ ਕਿਸੇ ਵੀ ਅਣਉਚਿਤ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕਰੇਗਾ।