Friday, November 15, 2024
HomeUncategorizedਸੁਰੱਖਿਆ ਦੇ ਨਾਂ ਤੇ ਪੰਜਾਬ ਦਾ ਕੀਤਾ ਸੋਦਾ : ਹਰਪਾਲ ਚੀਮਾ

ਸੁਰੱਖਿਆ ਦੇ ਨਾਂ ਤੇ ਪੰਜਾਬ ਦਾ ਕੀਤਾ ਸੋਦਾ : ਹਰਪਾਲ ਚੀਮਾ

ਚੰਡੀਗੜ੍ਹ  : ਆਮ ਆਦਮੀ ਪਾਰਟੀ ਪੰਜਾਬ ਨੇ ਬੀ.ਐਸ.ਐਫ਼ ਦੇ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚੋਂ ਵਾਅਕਆਊਟ ਕੀਤਾ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਬੈਠਕ ’ਤੇ ਸਵਾਲ ਚੁੱਕੇ। ‘ਆਪ’ ਨੇ ਮੁੱਖ ਮੰਤਰੀ ਤੋਂ ਪੁੱਛਿਆ ਕਿ ਅੱਧੇ ਪੰਜਾਬ ਨੂੰ ਮੋਦੀ ਸਰਕਾਰ ਹਵਾਲੇ ਕਰਨ ਦੇ ਸੌਦੇ ਵਿੱਚ ਉਨ੍ਹਾਂ ਦੀ ਕੀ ਭੂਮਿਕਾ ਹੈ?

ਵਿਧਾਨ ਸਭਾ ਤੋਂ ਬਾਹਰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਨੇ ਮੀਡੀਆਂ ਕਰਮੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੁੱਛਿਆ ਕਿ ਪਹਿਲਾ ਇਹ ਦੱਸਿਆ ਜਾਵੇ ਕਿ ਪੰਜਾਬ ਵਿੱਚ ਸੀਮਾ ਸੁਰੱਖਿਆ ਬੱਲ ਦਾ ਅਧਿਕਾਰ ਖੇਤਰ 15 ਤੋਂ 50 ਕਿਲੋਮੀਟਰ ਤੱਕ ਵਧਾਉਣ ਲਈ ਉਨ੍ਹਾਂ ਮੁੱਖ ਮੰਤਰੀ ਨੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨਾਲ ਕੀ ਡੀਲ ਕੀਤੀ ਹੈ?

ਚੰਨੀ ਦੀਆਂ ਅਜਿਹੀਆਂ ਕਿਹੜੀਆਂ ਮਜ਼ਬੂਰੀਆਂ ਅਤੇ ਕਮਜ਼ੋਰੀ ਹਨ ਕਿ ਉਹ ਮੁੱਖ ਮੰਤਰੀ ਮੋਦੀ ਸਰਕਾਰ ਦੇ ਸਾਹਮਣੇ ਗੋਡੇ ਟੇਕਣ ਲਈ ਬੇਵੱਸ ਹੋ ਗਏ? ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਚੰਨੀ ਨੇ ਅਮਿਤ ਸ਼ਾਹ ਨਾਲ ਕੀਤੀ ਮੀਟਿੰਗ ਦੌਰਾਨ ਸੁਰੱਖਿਆ ਦੇ ਨਾਂ ’ਤੇ ਪੰਜਾਬ ਦਾ ਸੌਦਾ ਕੀਤਾ ਹੈ।

ਆਪ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਦੱਸਿਆ ਕਿ ਇਜਲਾਸ ਦੌਰਾਨ ਸਦਨ ਵਿੱਚ ‘ਆਪ’ ਵਿਧਾਇਕਾਂ ਵੱਲੋਂ ਪੁੱਛੇ ਗਏ ਸਵਾਲਾਂ ਤੋਂ ਮੁੱਖ ਮੰਤਰੀ ਬਚਦੇ ਰਹੇ ਹਨ।

ਉਨ੍ਹਾਂ ਦੱਸਿਆ, ‘‘ਮੁੱਖ ਮੰਤਰੀ ਚੰਨੀ ਜਦੋਂ ਦਿੱਲੀ ਜਾ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ ਉਸ ਸਮੇਂ ਹੀ ਮੁੱਖ ਮੰਤਰੀ ਨੇ ਟਵੀਟ ਰਾਹੀਂ ਪੰਜਾਬ ਦੀ ਸਰਹੱਦ ਅਸੁਰੱਖਿਅਤ ਹੋਣ ਅਤੇ ਸਰਹੱਦ ਪਾਰ ਤੋਂ ਨਸ਼ੇ ਅਤੇ ਹਥਿਆਰ ਆਉਣ ਬਾਰੇ ਕਿਹਾ ਸੀ। ਇਸ ਨਿਰਾਧਾਰ ਦਾਅਵੇ ਕਾਰਨ ਹੀ ਮੋਦੀ ਸਰਕਾਰ ਵੱਲੋਂ 13 ਅਕਤੂਬਰ ਨੂੰ ਪੰਜਾਬ ਵਿੱਚ ਬੀ.ਐਸ.ਐਫ਼ ਦੇ ਅਧਿਕਾਰ ਖੇਤਰ ਨੂੰ 15 ਤੋਂ 50 ਕਿਲੋਮੀਟਰ ਤੱਕ ਕੀਤਾ ਗਿਆ।’’

ਅਰੋੜਾ ਨੇ ਦੋਸ਼ ਲਾਇਆ ਕਿ ਜਦੋਂ ਉਨ੍ਹਾਂ ਟਵੀਟ ਬਾਰੇ ਮੁੱਖ ਮੰਤਰੀ ਚੰਨੀ ਤੋਂ ਪੁੱਛਿਆਂ ਤਾਂ ਮੁੱਖ ਮੰਤਰੀ ਸਾਫ਼ ਤੌਰ ’ਤੇ ਮੁੱਕਰ ਗਏ। ਪਰ ਅਰੋੜਾ ਨੇ ਮੁੱਖ ਮੰਤਰੀ ਚੰਨੀ ਵੱਲੋਂ ਕੀਤੇ ਗਏ ਟਵੀਟ ਨੂੰ ਮੀਡੀਆ ਅੱਗੇ ਪੇਸ਼ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਧਾਉਣ ਦੇ ਕਾਰਨਾਂ ਨੂੰ ਸਪੱਸ਼ਟ ਕਰਨ।

ਅਰੋੜਾ ਨੇ ਕਿਹਾ ਕਿ ਦੇਸ਼ ਦੇ ਸੰਘੀ ਢਾਂਚੇ ਨੂੰ ਤੋੜਨ ਅਤੇ ਪੰਜਾਬ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਇਸ ਸੌਦੇ ਲਈ ਮੁੱਖ ਮੰਤਰੀ ਚੰਨੀ ਨੂੰ ਪੰਜਾਬ ਵਾਸੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments