ਨਵੀਂ ਦਿੱਲੀ (ਸਾਹਿਬ) : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨਾਲ ਪਬਲਿਕ ਡਿਬੇਟ ਕਰਨ ਤੋਂ ਪਰਹੇਜ਼ ਕਰ ਰਹੇ ਹਨ ਕਿਉਂਕਿ ਉਹ ਅਡਾਨੀ ਨਾਲ ਜੁੜੇ ਸਵਾਲਾਂ ਦੇ ਜਵਾਬ ਨਹੀਂ ਦੇ ਸਕਦੇ। ਰਾਹੁਲ ਗਾਂਧੀ ਨੇ ਇਹ ਬਿਆਨ ਦਿੱਲੀ ਵਿੱਚ ਆਯੋਜਿਤ ਇੱਕ ਜਨਸਭਾ ਵਿੱਚ ਦਿੱਤਾ।
- ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਚੋਣ ਬਾਂਡ ਦੀ ਦੁਰਵਰਤੋਂ ਕੀਤੀ ਹੈ ਅਤੇ ਉਹ ਕੁਝ ਕਾਰੋਬਾਰੀਆਂ ਨਾਲ ਆਪਣੇ ‘ਲਿੰਕ’ ਬਾਰੇ ਸਵਾਲਾਂ ਦਾ ਜਵਾਬ ਨਹੀਂ ਦੇ ਸਕਣਗੇ। ਇਸ ਮੁੱਦੇ ‘ਤੇ ਪਬਲਿਕ ਡਿਬੇਟ ਦੀ ਲੋੜ ਹੈ ਪਰ ਪ੍ਰਧਾਨ ਮੰਤਰੀ ਇਸ ਤੋਂ ਕੰਨੀ ਕਤਰਾਉਂਦੇ ਹਨ।
- ਰਾਹੁਲ ਗਾਂਧੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਰਕਰਾਂ ਨੂੰ ਮਿਲ ਕੇ ਕੰਮ ਕਰਨ ਅਤੇ ਦਿੱਲੀ ਦੀਆਂ ਸਾਰੀਆਂ 7 ਲੋਕ ਸਭਾ ਸੀਟਾਂ ‘ਤੇ ਆਪਣੇ ਗਠਜੋੜ ਦੀ ਜਿੱਤ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ”ਇਹ ਦਿਲਚਸਪ ਹੈ ਕਿ ਮੈਂ ‘ਆਪ’ ਨੂੰ ਵੋਟ ਪਾਵਾਂਗਾ ਅਤੇ ਅਰਵਿੰਦ ਕੇਜਰੀਵਾਲ ਕਾਂਗਰਸ ਨੂੰ ਵੋਟ ਪਾਉਣਗੇ।