ਦੇਹਰਾਦੂਨ (ਹਰਮੀਤ): ਉੱਤਰਾਖੰਡ ਦੇ ਕੇਦਾਰਨਾਥ ‘ਚ ਸ਼ੁੱਕਰਵਾਰ ਸਵੇਰੇ ਵੱਡਾ ਹਾਦਸਾ ਹੋਣੋਂ ਟਲ ਗਿਆ। ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਕੰਪਨੀ ਦੇ ਹੈਲੀਕਾਪਟਰ ਵਿੱਚ ਤਕਨੀਕੀ ਨੁਕਸ ਪੈਦਾ ਹੋਣ ਕਾਰਨ ਉਸ ਨੂੰ ਉਤਾਰਨਾ ਪਿਆ।
ਰੁਦਰਪ੍ਰਯਾਗ ਦੇ ਆਫਤ ਪ੍ਰਬੰਧਨ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸਵੇਰੇ 7 ਵਜੇ ਦੀ ਹੈ। ਤਕਨੀਕੀ ਖਰਾਬੀ ਦੀ ਸੂਚਨਾ ਮਿਲਦੇ ਹੀ ਪਾਇਲਟ ਨੇ ਸਮਝਦਾਰੀ ਦਿਖਾਉਂਦੇ ਹੋਏ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਈ। ਸਾਰੇ ਸ਼ਰਧਾਲੂ ਸੁਰੱਖਿਅਤ ਦੱਸੇ ਜਾ ਰਹੇ ਹਨ। ਘਟਨਾ ਦੇ ਸਮੇਂ ਹੈਲੀਕਾਪਟਰ ‘ਚ 6 ਯਾਤਰੀ ਸਵਾਰ ਸਨ।
ਜਾਣਕਾਰੀ ਮੁਤਾਬਕ ਕ੍ਰਿਸਟਲ ਐਵੀਏਸ਼ਨ ਕੰਪਨੀ ਦੇ ਹੈਲੀਕਾਪਟਰ ਨੇ ਸਿਰਸੀ ਹੈਲੀਪੈਡ ਤੋਂ ਕੇਦਾਰਨਾਥ ਲਈ ਉਡਾਣ ਭਰੀ ਸੀ। ਤਕਨੀਕੀ ਖਰਾਬੀ ਦਾ ਪਤਾ ਲੱਗਣ ਤੋਂ ਬਾਅਦ ਹੈਲੀਕਾਪਟਰ ਨੂੰ ਕੇਦਾਰਨਾਥ ਹੈਲੀਪੈਡ ਤੋਂ 100 ਮੀਟਰ ਪਹਿਲਾਂ ਉਤਾਰਿਆ ਗਿਆ। ਤੁਹਾਨੂੰ ਦੱਸ ਦੇਈਏ ਕਿ ਕੇਦਾਰਨਾਥ ਵਿੱਚ ਸੁਰੱਖਿਅਤ ਹੈਲੀਕਾਪਟਰ ਯਾਤਰਾ ਹਮੇਸ਼ਾ ਹੀ ਚਿੰਤਾ ਦਾ ਵਿਸ਼ਾ ਰਹੀ ਹੈ। ਪਿਛਲੇ 11 ਸਾਲਾਂ ਵਿੱਚ ਕੇਦਾਰਨਾਥ ਵਿੱਚ 10 ਹੈਲੀਕਾਪਟਰ ਹਾਦਸੇ ਹੋ ਚੁੱਕੇ ਹਨ।