ਮਾਨਸਾ (ਸਾਹਿਬ): ਹੁਸ਼ਿਆਰਪੁਰ ਜ਼ਿਲੇ ‘ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੱਤਵੇਂ ਪੜਾਅ ਦੀਆਂ ਚੋਣਾਂ 1 ਜੂਨ ਨੂੰ ਹੋਣ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 2004 ਤੋਂ 2014 ਤੱਕ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਰਹੀ ਪਰ ਕਾਂਗਰਸ ਦੇ ਕਾਰਜਕਾਲ ਦੌਰਾਨ ਕੋਈ ਤਰੱਕੀ ਨਹੀਂ ਹੋ ਸਕੀ। ਦੇਸ਼ ਨੂੰ ਪੂਰੀ ਤਰ੍ਹਾਂ ਅਧਰੰਗ ਹੋ ਗਿਆ।
- ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਦਹਿਸ਼ਤ ਦਾ ਮਾਹੌਲ ਸੀ, ਹੁਣ ਤੀਸਰੀ ਟਰਮ ‘ਚ ਭਾਰਤੀ ਜਨਤਾ ਪਾਰਟੀ ਵੱਲੋਂ ਪਿਛਲੇ 10 ਸਾਲਾਂ ਵਿੱਚ ਕੀਤੇ ਕੰਮਾਂ ਨੂੰ ਅੱਗੇ ਲਿਆਂਦਾ ਜਾਵੇਗਾ। ਸੱਚਾਈ ਅਤੇ ਇਮਾਨਦਾਰੀ ਨਾਲ ਗਰੀਬਾਂ ਲਈ ਲੜਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਰੀਬਾਂ ਦੀ ਜ਼ਿੰਦਗੀ ਬਦਲ ਦਿੱਤੀ।
- ਉਨ੍ਹਾਂ ਕਿਹਾ ਕਿ ਕਰੀਬ 11 ਕਰੋੜ ਗਰੀਬਾਂ ਦੇ ਘਰਾਂ ਵਿੱਚ ਪਖਾਨੇ ਬਣਾਏ ਗਏ, ਕਰੀਬ 11 ਕਰੋੜ ਘਰਾਂ ਨੂੰ ਐਲਪੀਜੀ ਸਪਲਾਈ ਕੀਤੀ ਗਈ, ਕਰੀਬ 14 ਕਰੋੜ ਗਰੀਬਾਂ ਦੇ ਘਰਾਂ ਵਿੱਚ ਪੀਣ ਵਾਲਾ ਪਾਣੀ ਉਪਲਬਧ ਕਰਵਾਇਆ ਗਿਆ, 4 ਕਰੋੜ ਗਰੀਬਾਂ ਨੂੰ ਘਰ ਮਿਲੇ। ਇਹ ਪਹਿਲੀ ਸਰਕਾਰ ਹੈ ਜਿਸ ਵਿੱਚ ਗਰੀਬਾਂ ਦਾ ਸਿਰ ਉੱਚਾ ਹੋਇਆ।
————————-