Friday, November 15, 2024
HomeCrimeਪਟਿਆਲਾ 'ਚ ਵਿਜੀਲੈਂਸ ਟੀਮ ਨੇ ਸਾਬਕਾ ਪੰਚਾਇਤ ਮੈਂਬਰ ਰਿਸ਼ਵਤ ਲੈਂਦਿਆਂ ਕਾਬੂ ਕੀਤਾ

ਪਟਿਆਲਾ ‘ਚ ਵਿਜੀਲੈਂਸ ਟੀਮ ਨੇ ਸਾਬਕਾ ਪੰਚਾਇਤ ਮੈਂਬਰ ਰਿਸ਼ਵਤ ਲੈਂਦਿਆਂ ਕਾਬੂ ਕੀਤਾ

 

ਪਟਿਆਲਾ (ਸਾਹਿਬ): ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਪਟਿਆਲਾ ਨੂੰ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

  1. ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਉਸਦੇ ਪਿੰਡ ਵਾਸੀ ਸ਼ੇਰਾ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਘੱਗਾ, ਜਿਲਾ ਪਟਿਆਲਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
  2. ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸੀਆਈਏ ਸਮਾਣਾ ਦੇ ਇੰਚਾਰਜ ਸਬ ਇੰਸਪੈਕਟਰ (ਐਸਆਈ) ਮਨਪ੍ਰੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਪ੍ਰਗਟ ਸਿੰਘ ਨੇ ਇਸ ਪੁਲੀਸ ਕੇਸ ਵਿੱਚ ਉਸ ਦੀ ਮਦਦ ਕਰਨ ਦੇ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਉਨ੍ਹਾਂ ਨੇ ਇਹ ਰਕਮ ਅਦਾ ਕੀਤੀ। ਰਿਸ਼ਵਤ ਦੀ ਰਕਮ ਉਸ ਦੇ ਜਾਣਕਾਰ ਕਰਨੈਲ ਸਿੰਘ ਨੂੰ ਸੌਂਪਣ ਲਈ ਕਿਹਾ ਗਿਆ ਹੈ।
  3. ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਕਰਨੈਲ ਸਿੰਘ ਨੂੰ ਉਸ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ ਜਦੋਂ ਉਹ ਸ਼ਿਕਾਇਤਕਰਤਾ ਪਾਸੋਂ ਐਸ.ਆਈ ਮਨਪ੍ਰੀਤ ਅਤੇ ਏਐਸਆਈ ਪ੍ਰਗਟ ਸਿੰਘ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈ ਰਿਹਾ ਸੀ। ਅਧਿਕਾਰੀ ਗਵਾਹਾਂ ਦੀ ਮੌਜੂਦਗੀ ‘ਚ ਲੈ ਰਹੇ ਸਨ।
  4. ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕਰਨੈਲ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਦੌਰਾਨ ਉਕਤ ਐਸ.ਆਈ ਮਨਪ੍ਰੀਤ ਸਿੰਘ ਅਤੇ ਏ.ਐਸ.ਆਈ ਪ੍ਰਗਟ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

Most Popular

Recent Comments