Friday, November 15, 2024
HomeCrime000 Fire started due to short circuit in high voltage wires in Jalalabadਜਲਾਲਾਬਾਦ 'ਚ ਹਾਈ ਵੋਲਟੇਜ ਤਾਰਾਂ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, 4...

ਜਲਾਲਾਬਾਦ ‘ਚ ਹਾਈ ਵੋਲਟੇਜ ਤਾਰਾਂ ‘ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, 4 ਪਸ਼ੂ ਸੜੇ; 1 ਦੀ ਮੌਤ

 

ਜਲਾਲਾਬਾਦ (ਸਾਹਿਬ): ਜਲਾਲਾਬਾਦ ਦੀ ਢਾਣੀ ਪ੍ਰੇਮ ਸਿੰਘ ਵਿਖੇ ਇਕ ਘਰ ਦੇ ਉਪਰੋਂ ਲੰਘਦੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਕਾਰਨ ਚਾਰ ਪਸ਼ੂ ਝੁਲਸ ਗਏ ਅਤੇ ਇਕ ਪਸ਼ੂ ਦੀ ਮੌਤ ਹੋ ਗਈ। ਅੱਗ ਲੱਗਣ ਕਾਰਨ ਚਾਰ ਟਰਾਲੀਆਂ ਸੜ ਕੇ ਸੁਆਹ ਹੋ ਗਈਆਂ ਜਿਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ ਤਾਂ ਫਾਇਰ ਬ੍ਰਿਗੇਡ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।

 

  1. ਜਾਣਕਾਰੀ ਦਿੰਦੇ ਹੋਏ ਮਹਿੰਦਰ ਸਿੰਘ ਪੁੱਤਰ ਸੋਨਾ ਸਿੰਘ ਨੇ ਦੱਸਿਆ ਕਿ ਉਸ ਦੇ ਘਰ ਦੇ ਉਪਰੋਂ ਬਿਜਲੀ ਦੀਆਂ ਤਾਰਾਂ ਲੰਘ ਰਹੀਆਂ ਹਨ, ਇਸ ਸਬੰਧੀ ਕਈ ਵਾਰ ਬਿਜਲੀ ਵਿਭਾਗ ਨੂੰ ਪੱਤਰ ਦੇ ਕੇ ਉਕਤ ਤਾਰਾਂ ਨੂੰ ਹਟਾਉਣ ਦੀ ਮੰਗ ਕੀਤੀ ਹੈ, ਪਰ ਕੋਈ ਸੁਣਵਾਈ ਨਹੀਂ ਹੋਈ ਅੱਜ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਪਸ਼ੂਆਂ ਦੇ ਸ਼ੈੱਡ ਨੂੰ ਅੱਗ ਲੱਗ ਗਈ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
  2. ਮਹਿੰਦਰ ਸਿੰਘ ਦਾ ਕਹਿਣਾ ਹੈ ਕਿ ਇੰਨਾ ਹੀ ਨਹੀਂ ਇਸ ਦੇ ਨਾਲ ਪਈ ਟੋਡੀ ਨੂੰ ਅੱਗ ਲੱਗਣ ਕਾਰਨ ਚਾਰ ਟਰਾਲੀਆਂ ਟੋਡੀ ਸੜ ਕੇ ਸੁਆਹ ਹੋ ਗਈਆਂ ਜਿਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ ਤਾਂ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਉਸ ਨੇ ਕਿਹਾ ਕਿ ਉਹ ਇੱਕ ਮਜ਼ਦੂਰ ਵਜੋਂ ਕੰਮ ਕਰਦਾ ਹੈ। ਜਿਸ ਕਾਰਨ ਉਸ ਦਾ ਕਰੀਬ ਡੇਢ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ, ਜਿਸ ਕਾਰਨ ਉਹ ਆਰਥਿਕ ਮਦਦ ਦੀ ਮੰਗ ਕਰ ਰਿਹਾ ਹੈ।
RELATED ARTICLES

LEAVE A REPLY

Please enter your comment!
Please enter your name here

Most Popular

Recent Comments