Friday, November 15, 2024
HomePoliticsPM ਮੋਦੀ ਤੇ ਗ੍ਰਹਿ ਮੰਤਰੀ ਨੇ ਅੱਜ ਚੋਣਾਂ ਦੇ ਆਖਰੀ ਪੜਾਅ ਨੂੰ...

PM ਮੋਦੀ ਤੇ ਗ੍ਰਹਿ ਮੰਤਰੀ ਨੇ ਅੱਜ ਚੋਣਾਂ ਦੇ ਆਖਰੀ ਪੜਾਅ ਨੂੰ ਲੈ ਕੇ ਵੋਟਰਾਂ ਨੂੰ ਕੀਤੀ ਖ਼ਾਸ ਅਪੀਲ

ਅੰਮ੍ਰਿਤਸਰ (ਮਨਮੀਤ ਕੌਰ) – ਲੋਕ ਸਭਾ ਚੋਣਾਂ 2024 ਦਾ ਅੱਜ ਆਖਰੀ ਪੜਾਅ ਹੈ ਤੇ ਪੰਜਾਬ ਦੀਆਂ 13 ਸੀਟਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। PM ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੋਵਾਂ ਨੇ ਵੋਟਰਾਂ ਨੂੰ ਲੋਕਤੰਤਰੀ ਪ੍ਰਕਿਰਿਆ ‘ਚ ਹਿੱਸਾ ਲੈਣ ਅਤੇ ਦੇਸ਼ ਨੂੰ ਹੋਰ ਜੀਵੰਤ ਬਣਾਉਣ ‘ਚ ਮਦਦ ਕਰਨ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ PM ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਲੋਕਤੰਤਰ ਦੇ ਇਸ ਤਿਓਹਾਰ ‘ਚ ਵੱਧ ਚੜ੍ਹ ਕੇ ਹਿੱਸਾ ਲਓ। ਲੋਕ ਸਭਾ ਚੋਣਾਂ ਦੇ ਆਖਰੀ ਮੈਨੂੰ ਵਿਸ਼ਵਾਸ ਹੈ ਕਿ ਸਾਡੇ ਨੌਜਵਾਨਾਂ ਤੇ ਮਹਿਲਾਵਾਂ ਵੋਟਰ ਰਿਕਾਰਡ ਗਿਣਤੀ ‘ਚ ਵੋਟਾਂ ਪਾਉਣਗੇ। ਆਓ ਮਿਲ ਕੇ ਆਪਣੇ ਲੋਕਤੰਤਰ ਨੂੰ ਹੋਰ ਵੱਧ ਜੀਵੰਤ ਬਣਾਈਏ।

ਇਸ ਮੌਕੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕੀਤਾ ਕਿ ਪੰਜਾਬ ‘ਚ ਅੱਜ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਪੰਜਾਬ ਦੇ ਸਾਡੇ ਸਾਰੇ ਭੈਣਾਂ ਤੇ ਭਰਾਵਾਂ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਲੋਕਤੰਤਰ ਦੇ ਇਸ ਮਹਾਨ ਤਿਓਹਾਰ ‘ਚ ਆਪਣੀ ਰਿਕਾਰਡਤੋੜ ਸ਼ਮੂਲੀਅਤ ਨਾਲ ਦੇਸ਼ ਦੇ ਵਿਕਾਸ ਨੂੰ ਤੇਜ਼ ਗਤੀ ਦੇਣ ਵਾਲੀ ਹੈ।

ਇਸ ਤੋਂ ਇਲਾਵਾ ਸ਼ਾਹ ਨੇ ਲਿੱਖਿਆ ਕਿ ਸਰਹੱਦਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਲੀ, ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਨੂੰ ਖਤਮ ਕਰਨ ਦੀ ਸਮਰੱਥਾ ਰੱਖਣ ਵਾਲੀ ਤੇ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਵਾਲੀ ਸਰਕਾਰ ਬਣਾਉਣ ਦੀ ਅਪੀਲ ਕਰਦਾ ਹਾਂ। ਝੂਠ, ਲੁੱਟ ਤੇ ਵਾਅਦਾਖਿਲਾਫੀ ਵਿਰੁੱਧ ਪਾਈ ਗਈ ਤੁਹਾਡੀ ਇਕ-ਇਕ ਵੋਟ ਦੇਸ਼ ਨੂੰ ਖੁਸ਼ਹਾਲੀ ਤੇ ਤਰੱਕੀ ਦੇ ਰਾਹ ‘ਤੇ ਲੈ ਕੇ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments