ਅੰਮ੍ਰਿਤਸਰ (ਮਨਮੀਤ ਕੌਰ) – ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਅਤੇ ਚੰਡੀਗੜ੍ਹ ਸੀਟਾਂ ‘ਤੇ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ, ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ, ਜਿਸ ‘ਚ 2.14 ਕਰੋੜ ਵੋਟਰ 328 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
ਜ਼ਿਕਰਯੋਗ ਲੋਕ ਸਭਾ ਚੋਣਾਂ ‘ਚ ਪੰਜਾਬ ਦੀ ਅਨੋਖੀ ਤਸਵੀਰ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੂਥ ਇੱਕ ਛੱਤ ਥੱਲੇ ਨਜ਼ਰ ਆਏ। ਜ਼ਿਆਦਾਤਰ ਪੇਂਡੂ ਖੇਤਰਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਬੂਥ ਗਾਇਬ ਰਹੇ।
ਇਹ ਚੋਣ ਭਾਜਪਾ, ਕਾਂਗਰਸ, ‘ਆਪ’ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਚਾਰ ਸਿਆਸੀ ਪਾਰਟੀਆਂ ਦੇ 12 ਵਿਧਾਇਕਾਂ, 6 ਸੰਸਦ ਮੈਂਬਰਾਂ ਅਤੇ ਪੰਜ ਮੰਤਰੀਆਂ ਦੀ ਭਰੋਸੇਯੋਗਤਾ ਤੈਅ ਕਰੇਗੀ। ਇਸ ਤੋਂ ਇਲਾਵਾ ਮੁੱਖ ਮੁਕਾਬਲਾ ਭਾਜਪਾ, ਕਾਂਗਰਸ ਅਤੇ ‘ਆਪ’ ਵਿਚਾਲੇ ਹੈ।