Friday, November 15, 2024
HomeNationalਪੰਜਾਬ ‘ਚ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਲਈ 117 ਕੇਂਦਰ...

ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਲਈ 117 ਕੇਂਦਰ ਸਥਾਪਿਤ ਕੀਤੇ ਗਏ: ਸਿਬਿਨ ਸੀ

ਚੰਡੀਗ੍ਹੜ (ਰਾਘਵ): ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ।

ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 27 ਵੱਖ-ਵੱਖ ਥਾਵਾਂ ‘ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ਸ਼ਹਿਰ ਅਤੇ ਖੂਨੀ ਮਾਜਰਾ (ਖਰੜ) ਵਿੱਚ ਸਥਿਤ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਸੰਗਰੂਰ ਅਤੇ ਨਵਾਂ ਸ਼ਹਿਰ ਵਿਖੇ ਗਿਣਤੀ ਨਹੀਂ ਕਰਵਾਈ ਜਾਵੇਗੀ।

ਗਿਣਤੀ ਕੇਂਦਰਾਂ ਦੀ ਸੁਰੱਖਿਆ ਬਾਰੇ ਗੱਲ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਤੱਕ ਪਹੁੰਚ ‘ਤੇ ਸਖ਼ਤ ਪਾਬੰਦੀ ਨਾਲ ਢੁਕਵੇਂ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ ਅਤੇ ਸਿਰਫ਼ ਮਾਨਤਾ ਪ੍ਰਾਪਤ ਜਾਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਦਾਖ਼ਲ ਹੋਣ ਦੀ ਆਗਿਆ ਹੈ। ਗਿਣਤੀ ਕੇਂਦਰਾਂ ਦੀ ਵਿਆਪਕ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਦੀ ਮਰਿਆਦਾ ਨੂੰ ਬਣਾਏ ਰੱਖਣ ਲਈ ਕਿਸੇ ਵੀ ਐਮਰਜੈਂਸੀ ਜਾਂ ਘਟਨਾ ਨਾਲ ਤੁਰੰਤ ਨਜਿੱਠਣ ਲਈ ਕਵਿਕ ਰਿਸਪਾਂਸ ਟੀਮਾਂ ਤਾਇਨਾਤ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments