ਲੁਧਿਆਣਾ (ਨੇਹਾ ): ਲੋਕ ਸਭਾ ਚੋਣਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਲੁਧਿਆਣਾ ਸੀਟ ਦੀ ਗੱਲ ਕਰੀਏ ਤਾਂ ਇੱਥੋਂ ਭਾਜਪਾ ਦੇ ਰਵਨੀਤ ਸਿੰਘ ਬਿੱਟੂ, ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ, ਅਕਾਲੀ ਦਲ ਦੇ ਰਣਜੀਤ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਅਸ਼ੋਕ ਕੁਮਾਰ ਪਰਾਸ਼ਰ ਪੱਪੀ ਚੋਣ ਮੈਦਾਨ ‘ਚ ਨਿੱਤਰੇ ਹਨ, ਜਦੋਂ ਕਿ ਬਹੁਜਨ ਸਮਾਜ ਪਾਰਟੀ ਨੇ ਇੱਥੋਂ ਦਵਿੰਦਰ ਸਿੰਘ ਪਨੇਸਰ ਨੂੰ ਖੜ੍ਹਾ ਕੀਤਾ ਹੈ।
ਰਾਜਾ ਵੜਿੰਗ 31 ਹਜ਼ਾਰ ਵੋਟਾਂ ਨਾਲ ਅੱਗੇ
ਤਾਜ਼ਾ ਰੁਝਾਨਾਂ ਮੁਤਾਬਕ ਰਾਜਾ ਵੜਿੰਗ 31 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਰਾਜਾ ਵੜਿੰਗ ਨੂੰ 144915
ਅਤੇ ਰਵਨੀਤ ਸਿੰਘ ਬਿੱਟੂ 114830 ਵੋਟਾਂ ਹਾਸਲ ਕਰ ਚੁੱਕੇ ਹਨ, ਜਦਕਿ ਆਮ ਆਦਮੀ ਪਾਰਟੀ ਦੇ ਅਸ਼ੋਕ
ਪਰਾਸ਼ਰ ਪੱਪੀ 104289 ਵੋਟਾਂ ਨਾਲ ਤੀਜੇ ਨੰਬਰ ‘ਤੇ ਹਨ।
9 ਵਜੇ ਤਕ ਰਾਜਾ ਵੜਿੰਗ ਕਰ ਰਹੇ ਲੀਡ
ਪ੍ਰਸ਼ਾਸਨ ਵੱਲੋਂ ਜਾਰੀ 9 ਵਜੇ ਤਕ ਦੇ ਅੰਕੜਿਆਂ ਮੁਤਾਬਕ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 825 ਵੋਟਾਂ ਨਾਲ
ਅੱਗੇ ਚੱਲ ਰਹੇ ਹਨ। ਦੂਜੇ ਨੰਬਰ ‘ਤੇ ਰਵਨੀਤ ਸਿੰਘ ਬਿੱਟੂ ਹਨ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ
ਪਰਾਸ਼ਰ ਪੱਪੀ ਤੀਜੇ ਨੰਬਰ ‘ਤੇ ਚੱਲ ਰਹੇ ਹਨ।
ਪਹਿਲੇ ਰੁਝਾਨਾਂ ‘ਚ ਇੱਥੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਅੱਗੇ ਚੱਲ ਰਹੇ ਸਨ, ਪਰ ਹੁਣ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਅੱਗੇ ਨਿਕਲ ਗਏ ਹਨ।