ਚੰਡੀਗ੍ਹੜ (ਸਾਹਿਬ): ਲੋਕ ਸਭਾ ਚੋਣਾਂ 2024 ਦੇ ਪੰਜਾਬ ਦੀਆਂ 13 ਸੀਟਾਂ ਦੇ ਨਤੀਜੇ ਅੱਜ ਆ ਚੁੱਕੇ ਹਨ। ਕੌਮੀ ਚੋਣ ਕਮਿਸ਼ਨ ਵੱਲੋਂ ਵੈੱਬਸਾਈਟ ’ਤੇ ਜਾਰੀ ਨਤੀਜਿਆਂ ਮੁਤਾਬਕ ਕਾਂਗਰਸ ਪਾਰਟੀ ਨੇ 7, ਆਮ ਆਦਮੀ ਪਾਰਟੀ (AAP) ਨੇ 3, ਸ਼੍ਰੋਮਣੀ ਅਕਾਲੀ ਦਲ ਨੇ 1 ਅਤੇ ਆਜ਼ਾਦ ਉਮਦਵਾਰਾਂ ਨੇ 2 ਸੀਟਾਂ ਜਿੱਤੀਆਂ ਹਨ।
ਦੱਸ ਦੇਈਏ ਕਿ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 1,75,993 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਹਨ। ਉਨ੍ਹਾਂ ਨੂੰ 3,90,053 ਵੋਟਾਂ ਮਿਲੀਆਂ ਹਨ। ਦੂਜੇ ਨੰਬਰ ’ਤੇ ਰਹੇ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਨੂੰ 2,14,060 ਵੋਟਾਂ ਮਿਲੀਆਂ ਹਨ।
ਇੱਥੇ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਪਵਨ ਕੁਮਾਰ ਟੀਨੂੰ 2,08,889 ਵੋਟਾਂ ਹਾਸਲ ਕਰ ਕੇ ਤੀਜੇ ਸਥਾਨ ’ਤੇ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ 67,911 ਵੋਟਾਂ ਲੈ ਕੇ ਚੌਥੇ ਸਥਾਨ ’ਤੇ ਰਹੇ।