ਫਾਜ਼ਿਲਕਾ (ਸਾਹਿਬ): ਫੂਡ ਸੇਫਟੀ ਵਿਭਾਗ ਨੇ ਫਾਜ਼ਿਲਕਾ ਦੇ ਡੈਡ ਹਾਊਸ ਰੋਡ ‘ਤੇ ਸਥਿਤ ਇਕ ਮਿਠਾਈ ਦੀ ਦੁਕਾਨ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਫੂਡ ਸੇਫਟੀ ਵਿਭਾਗ ਨੇ ਸ਼ਿਕਾਇਤ ਮਿਲਣ ‘ਤੇ ਕਾਰਵਾਈ ਕੀਤੀ ਹੈ ਜਿਸ ਦੌਰਾਨ ਗੁਲਾਬ ਜਾਮੁਨ ਅਤੇ ਬਰਫੀ ਦੇ ਸੈਂਪਲ ਲਏ ਗਏ ਹਨ ਜੋ ਲੈਬ ਵਿੱਚ ਭੇਜੇ ਜਾ ਰਹੇ ਹਨ ਅਤੇ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਸੇਫਟੀ ਅਫ਼ਸਰ ਗਗਨਦੀਪ ਕੌਰ ਨੇ ਦੱਸਿਆ ਕਿ ਉਕਤ ਮਿਠਾਈ ਵਾਲੇ ਕੋਲੋਂ ਗੁਲਾਬ ਜਾਮੁਨ ਅਤੇ ਬਰਫ਼ੀ ਖਾਣ ਨਾਲ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਦੀ ਸ਼ਿਕਾਇਤ ਵਿਭਾਗ ਕੋਲ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਡੀ ਮਿਠਾਈਆਂ ਦੀ ਦੁਕਾਨ ‘ਤੇ ਛਾਪਾ ਮਾਰਿਆ ਗਿਆ ਅਤੇ ਗੁਲਾਬ ਜਾਮੁਨ ਅਤੇ ਬਰਫੀ ਦੋਵਾਂ ਦੇ ਸੈਂਪਲ ਲਏ ਗਏ।
ਅਧਿਕਾਰੀ ਨੇ ਦੱਸਿਆ ਕਿ ਬਰਫੀ ਅਤੇ ਗੁਲਾਬ ਜਾਮੁਨ ਦੇ ਦੋ ਸੈਂਪਲ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।