ਲਾਹੌਰ (ਨੇਹਾ): ਪਾਕਿਸਤਾਨ ਦੇ ਪੰਜਾਬ ਸੂਬੇ ਦੀ ਵਿਧਾਨ ਸਭਾ ਵਿਚ ਹੁਣ ਪੰਜਾਬੀ ਸਮੇਤ 3 ਹੋਰ ਭਾਸ਼ਾਵਾਂ ਬੋਲਣ ਦੀ ਆਗਿਆ ਦਿੱਤੀ ਗਈ ਹੈ।ਪਹਿਲਾਂ ਵਿਧਾਇਕ ਸਿਰਫ ਅੰਗਰੇਜ਼ੀ ਤੇ ਉਰਦੂ ਵਿਚ ਹੀ ਸੰਬੋਧਨ ਕਰ ਸਕਦੇ ਸਨ।
ਜਿਕਰਯੋਗ ਹੈ ਕਿ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖਾਨ ਦੀ ਅਗਵਾਈ ਵਾਲੀ ਵਿਸ਼ੇਸ਼ ਕਮੇਟੀ ਨੇ ਪੰਜਾਬੀ, ਸਰਾਏਕੀ, ਪੋਠੋਹਾਰੀ ਤੇ ਮੇਵਾਤੀ ਭਾਸ਼ਾ ਵਿਚ ਸੰਬੋਧਨ ਦੀ ਆਗਿਆ ਦੇ ਦਿੱਤੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਪਾਕਿਸਤਾਨ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਿੱਖ ਨੂੰ ਪੰਜਾਬ ਵਿਚ ਕੈਬਨਿਟ ਮੰਤਰੀ ਬਣਾਇਆ ਗਿਆ ਹੈ।