ਅਪੁਲੀਆ (ਰਾਘਵਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸਿਖਰ ਸੰਮੇਲਨ ਦੇ ਆਊਟਰੀਚ ਸੈਸ਼ਨ ਵਿਚ ਸ਼ਾਮਲ ਹੋਣ ਅਤੇ ਵੱਖ-ਵੱਖ ਮੁੱਦਿਆਂ ‘ਤੇ ਵਿਸ਼ਵ ਨੇਤਾਵਾਂ ਨਾਲ ਦੁਵੱਲੀ ਗੱਲਬਾਤ ਕਰਨ ਲਈ ਸ਼ੁੱਕਰਵਾਰ ਨੂੰ ਦੱਖਣੀ ਇਟਲੀ ਦੇ ਅਪੁਲੀਆ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸਿਖਰ ਸੰਮੇਲਨ ਦੇ ਮੌਕੇ ‘ਤੇ ਅਪੁਲੀਆ ‘ਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਦੁਵੱਲੀ ਬੈਠਕ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ।
ਇਸ ਦੌਰਾਨ, ਉਨ੍ਹਾਂ ਨੇ ਐਨਡੀਏ ਸਰਕਾਰ ਦੇ ਤੀਜੇ ਕਾਰਜਕਾਲ ਵਿੱਚ ਭਾਰਤ-ਯੂਕੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਪੀਐਮ ਮੋਦੀ ਨੇ ਕਿਹਾ ਕਿ ਦੋਵੇਂ ਦੇਸ਼ ਸੈਮੀਕੰਡਕਟਰ, ਤਕਨਾਲੋਜੀ ਅਤੇ ਵਪਾਰ ਵਰਗੇ ਖੇਤਰਾਂ ਵਿੱਚ ਸਬੰਧਾਂ ਨੂੰ ਹੋਰ ਮਜ਼ਬੂਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਰੱਖਿਆ ਖੇਤਰ ਵਿੱਚ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵੀ ਗੱਲ ਕੀਤੀ।