ਕਪੂਰਥਲਾ (ਹਰਮੀਤ ) :ਪੰਜਾਬ ਦੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਪਿੰਡ ਟਿੱਬਾ ਨੇੜੇ ਦੇਰ ਰਾਤ ਬਾਈਕ ਅਤੇ ਐਕਟਿਵਾ ਦੀ ਟੱਕਰ ਹੋ ਗਈ। ਜਿਸ ‘ਚ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 3 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਉਸ ਨੂੰ ਇਲਾਜ ਲਈ ਸੀ.ਐੱਚ.ਸੀ ਟਿੱਬਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਹਾਲਾਂਕਿ ਇਹ ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ। ਮ੍ਰਿਤਕਾਂ ਦੀ ਪਛਾਣ ਚੰਦ, ਦਵਿੰਦਰ ਸਿੰਘ ਅਤੇ ਸਾਹਿਲ ਵਾਸੀ ਪਿੰਡ ਬਿਧੀਪੁਰ ਅਤੇ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ।
ਮਾਮਲੇ ਦੀ ਜਾਣਕਾਰੀ ਅਨੁਸਾਰ ਰਾਤ ਸਾਢੇ ਨੌਂ ਵਜੇ ਦੇ ਕਰੀਬ ਦੋ ਵਾਹਨਾਂ ਦੀ ਟੱਕਰ ਹੋ ਗਈ ਸੀ। ਜਿਸ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਦੀ ਮਦਦ ਨਾਲ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਉਨ੍ਹਾਂ ਨੂੰ ਤੁਰੰਤ ਸੀ.ਐੱਚ.ਸੀ ਟਿੱਬਾ ਵਿਖੇ ਦਾਖਲ ਕਰਵਾਇਆ।
ਮੁੱਢਲੀ ਜਾਂਚ ਵਿੱਚ ਬਾਈਕ ਅਤੇ ਐਕਟਿਵਾ ਦੀ ਆਪਸ ਵਿੱਚ ਟੱਕਰ ਹੋਣ ਦਾ ਖ਼ਦਸ਼ਾ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਸਾਹਿਲ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਬਿਧੀਪੁਰ ਵਜੋਂ ਹੋਈ ਹੈ, ਜੋ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੂਜੇ ਦੀ ਪਛਾਣ ਚੰਦ ਪੁੱਤਰ ਪੁਰਾ ਵਾਸੀ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ। ਤੀਜੇ ਨੌਜਵਾਨ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ।
ਇਸ ਹਾਦਸੇ ਵਿੱਚ ਤਿੰਨ ਜ਼ਖ਼ਮੀ ਹੋਏ ਨੌਜਵਾਨਾਂ ਪਛਾਣ, ਆਕਾਸ਼, ਰਮਨਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਾਸੀ ਪਿੰਡ ਬਿਧੀਪੁਰ ਵਜੋਂ ਹੋਈ ਹੈ। ਤਲਵੰਡੀ ਚੌਧਰੀਆਂ ਥਾਣੇ ਦੇ ਐਸਐਚਓ ਰਜਿੰਦਰ ਸਿੰਘ ਨੇ ਤਿੰਨ ਨੌਜਵਾਨਾਂ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।