ਡੋਡਾ (ਰਾਘਵ) : ਸੁਰੱਖਿਆ ਬਲਾਂ ਨੇ ਜ਼ਿਲਾ ਡੋਡਾ ‘ਚ ਆਪਣੀ ਅੱਤਵਾਦ ਵਿਰੋਧੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਅੱਜ ਸਵੇਰੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਸੁਰੱਖਿਆ ਬਲਾਂ ਵੱਲੋਂ ਉਸ ਦੇ ਹੋਰ ਸਾਥੀਆਂ ਖ਼ਿਲਾਫ਼ ਮੁਹਿੰਮ ਜਾਰੀ ਹੈ। ਮਾਰੇ ਗਏ ਅੱਤਵਾਦੀ ਦੀ ਤੁਰੰਤ ਪਛਾਣ ਨਹੀਂ ਹੋ ਸਕੀ ਹੈ ਪਰ ਉਸਦੇ ਵਿਦੇਸ਼ੀ ਹੋਣ ਦੀ ਸੰਭਾਵਨਾ ਹੈ।
ਅੱਜ ਸਵੇਰੇ ਸੁਰੱਖਿਆ ਬਲਾਂ ਨੂੰ ਖ਼ਬਰ ਮਿਲੀ ਕਿ ਗੰਡੋਹ ਦੇ ਬਜਰ ਸਿੰਨੂ ਇਲਾਕੇ ‘ਚ ਅੱਤਵਾਦੀਆਂ ਦੇ ਇੱਕ ਸਮੂਹ ਨੂੰ ਦੇਖਿਆ ਗਿਆ ਹੈ। ਸੁਰੱਖਿਆ ਬਲਾਂ ਨੇ ਤੁਰੰਤ ਸੀਨੂੰ ਵੱਲ ਇਕ ਸੈਨਿਕ ਟੁਕੜੀ ਭੇਜੀ। ਜਵਾਨਾਂ ਨੂੰ ਆਪਣੇ ਟਿਕਾਣੇ ਵੱਲ ਆਉਂਦਾ ਦੇਖ ਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਕੀਤੀ ਅਤੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਜਵਾਨਾਂ ਨੇ ਆਪਣੇ ਆਪ ਨੂੰ ਬਚਾਉਂਦੇ ਹੋਏ ਜਵਾਬੀ ਕਾਰਵਾਈ ਕੀਤੀ ਅਤੇ ਇਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਕੁਝ ਹੀ ਸਮੇਂ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਸੀ।