ਨਵੀਂ ਦਿੱਲੀ (ਰਾਘਵ): ਰਾਜਧਾਨੀ ਦੇ ਮਯੂਰ ਵਿਹਾਰ, ਰੋਹਿਣੀ, ਉੱਤਮ ਨਗਰ ਸਮੇਤ ਕਈ ਇਲਾਕਿਆਂ ‘ਚ ਸ਼ਨੀਵਾਰ ਸਵੇਰੇ ਹਲਕੀ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਅੱਜ ਸ਼ਨੀਵਾਰ ਸਮੇਤ ਚਾਰ ਦਿਨਾਂ ਲਈ ਔਰੇਂਜ ਅਲਰਟ ਜਾਰੀ ਕਰਦਿਆਂ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਹੈ। ਅਜਿਹੇ ‘ਚ ਦੇਰ ਸ਼ਾਮ ਤੱਕ ਦਿੱਲੀ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਦਿੱਲੀ ‘ਚ ਅਗਲੇ ਕੁਝ ਦਿਨਾਂ ਤੱਕ ਬਰਸਾਤ ਦਾ ਦੌਰ ਜਾਰੀ ਰਹੇਗਾ। ਮੰਗਲਵਾਰ ਤੱਕ ਦਿੱਲੀ ‘ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅਗਲੇ ਕੁਝ ਦਿਨਾਂ ਤੱਕ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।