ਸ਼ਿਮਲਾ (ਰਾਘਵ): ਹਿਮਾਚਲ ਪ੍ਰਦੇਸ਼ ‘ਚ ਕੁਦਰਤ ਦਾ ਕਹਿਰ ਮਚ ਗਿਆ ਹੈ। ਕੁੱਲੂ, ਮੰਡੀ ਅਤੇ ਸ਼ਿਮਲਾ ‘ਚ ਤਿੰਨ ਥਾਵਾਂ ‘ਤੇ ਬੱਦਲ ਫਟ ਗਏ ਹਨ। ਜਿਸ ਵਿੱਚ 52 ਲੋਕ ਲਾਪਤਾ ਹੋ ਗਏ ਹਨ। 3 ਲੋਕਾਂ ਦੀ ਮੌਤ ਵੀ ਹੋਈ ਹੈ। NDRF ਅਤੇ SDRF ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਰਾਹਤ ਕਾਰਜ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਬੱਦਲ ਫਟਣ ਦੀਆਂ ਘਟਨਾਵਾਂ ਤੋਂ ਬਾਅਦ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸਕੱਤਰੇਤ ਵਿਖੇ ਹੰਗਾਮੀ ਮੀਟਿੰਗ ਬੁਲਾਈ ਹੈ। ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਹਿਮਾਚਲ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਸੂਬੇ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਜ਼ਿਲ੍ਹਾ ਕਾਂਗੜਾ, ਚੰਬਾ, ਕੁੱਲੂ, ਮੰਡੀ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਤੋਂ ਬਾਅਦ 2 ਅਗਸਤ ਤੋਂ 6 ਅਗਸਤ ਤੱਕ ਸੂਬੇ ‘ਚ ਵੱਡੇ ਪੱਧਰ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਬਾ, ਕਾਂਗੜਾ, ਕੁੱਲੂ, ਮੰਡੀ, ਸਿਰਮੌਰ, ਊਨਾ, ਬਿਲਾਸਪੁਰ ਜ਼ਿਲਿਆਂ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 3 ਅਤੇ 4 ਅਗਸਤ ਨੂੰ ਕਾਂਗੜਾ, ਚੰਬਾ, ਮੰਡੀ ਦੇ ਆਸ-ਪਾਸ ਦੇ ਖੇਤਰਾਂ ਵਿੱਚ ਮੌਸਮ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।