ਜਲੰਧਰ: ਮਨੀ ਲਾਂਡਰਿੰਗ (Money laundering) ਮਾਮਲੇ ‘ਚ ਗ੍ਰਿਫਤਾਰ ਭੁਪਿੰਦਰ ਹਨੀ (Bhupinder Singh Honey) ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲ ਸਕੀ। ਦੱਸ ਦੇਈਏ ਕਿ ਜਲੰਧਰ ਦੀ ਵਿਸ਼ੇਸ਼ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਇਸ ਤੋਂ ਇਲਾਵਾ ਜਲੰਧਰ ਦੀ ਵਿਸ਼ੇਸ਼ ਅਦਾਲਤ ਨੇ ਹਨੀ ਵੱਲੋਂ ਦਾਇਰ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਲਈ 27 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ।
ਜਾਣਕਾਰੀ ਮੁਤਾਬਕ ਭੁਪਿੰਦਰ ਸਿੰਘ ਹਨੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਕਾਬਿਲੇਗੌਰ ਹੈ ਕਿ ਈ.ਡੀ. 3 ਅਪ੍ਰੈਲ ਨੂੰ ਜਲੰਧਰ ਦੀ ਅਦਾਲਤ ‘ਚ ਹਨੀ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਹਨੀ ਨੂੰ ਈ.ਡੀ. 6 ਅਪ੍ਰੈਲ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਸ ਦੌਰਾਨ ਅਦਾਲਤ ਨੇ ਹਨੀ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। ਅੱਜ ਨਿਆਂਇਕ ਹਿਰਾਸਤ ਪੂਰੀ ਹੋਣ ’ਤੇ ਹਨੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ।