Friday, November 15, 2024
Homeਅੰਮ੍ਰਿਤਸਰਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਪਣੇ ਕੋਲ...

ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਪਣੇ ਕੋਲ ਰੱਖਣਾ ਵੱਡਾ ਨਿਰਾਦਰ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ (ਹਰਮੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸਥਾਨਕ ਪੁਲਿਸ ਵੱਲੋਂ ਆਪਣੇ ਕੋਲ ਰੱਖਣ ਦਾ ਸਖ਼ਤ ਨੋਟਿਸ ਲੈਂਦਿਆਂ ਵਿਦੇਸ਼ ਮੰਤਰੀ ਅਤੇ ਕਤਰ ਵਿਖੇ ਭਾਰਤੀ ਅੰਬੈਸਡਰ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਸਭ ਤੋਂ ਉੱਪਰ ਹੈ ਅਤੇ ਪੁਲਿਸ ਵੱਲੋਂ ਗੁਰੂ ਸਾਹਿਬ ਦੇ ਪਾਵਨ ਸਰੂਪ ਨੂੰ ਆਪਣੇ ਕੋਲ ਰੱਖਣਾ ਵੱਡਾ ਨਿਰਾਦਰ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਹ ਮਾਮਲਾ ਬੀਤੇ ਦਿਨੀਂ ਬਰਤਾਨੀਆ ਦੀ ਸਿੱਖ ਸੰਸਥਾ ਭਾਈ ਘਨ੍ਹਈਆ

ਹਿਊਮੈਨੀਟੇਰੀਅਨ ਏਡ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਵਿੱਚ ਤੇ ਦੋਹਾ ਕਤਰ ਵਿਖੇ ਭਾਰਤੀ ਅੰਬੈਸਡਰ ਨੂੰ ਪੱਤਰ ਵੀ ਲਿਖੇ ਗਏ ਹਨ। ਜਿਸ ਵਿਚ ਧਾਮੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਭਾਈ ਘਨ੍ਹਈਆ ਹਿਊਮੈਨੀਟੇਰੀਅਨ ਏਡ ਵੱਲੋਂ ਇਹ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਦਸੰਬਰ 2023 ਵਿੱਚ ਕਤਰ ਦੀ ਦੋਹਾ ਪੁਲਿਸ ਵੱਲੋਂ ਇੱਕ ਸਿੱਖ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ,ਬਾਅਦ ਵਿੱਚ ਉਸ ਨੂੰ ਛੱਡ ਦਿੱਤਾ ਗਿਆ।

ਪਰੰਤੂ ਉਸ ਪਾਸੋਂ ਪ੍ਰਾਪਤ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪਾਂ ਨੂੰ ਉੱਥੋਂ ਦੇ ਪੁਲਿਸ ਪ੍ਰਸ਼ਾਸਨ ਨੇ ਥਾਣੇ ਵਿੱਚ ਹੀ ਰੱਖਿਆ ਹੋਇਆ ਹੈ, ਜੋ ਕਿ ਗੁਰੂ ਸਾਹਿਬ ਦਾ ਵੱਡਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਦੋਹਾ ਵਿਖੇ ਗ੍ਰਿਫ਼ਤਾਰ ਕੀਤਾ ਗਿਆ ਸਿੱਖ ਬਿਰਕਤ ਅਲ-ਅਵਾਮੇਰ ਵਿਖੇ ਆਪਣੀ ਜਾਇਦਾਦ ਵਿੱਚ ਸਥਾਪਿਤ ਕੀਤੇ ਗੁਰਦੁਆਰਾ ਸਾਹਿਬ ’ਚ ਨਿੱਜੀ ਰੂਪ ਵਿੱਚ ਗੁਰੂ ਸਾਹਿਬ ਦਾ ਪ੍ਰਕਾਸ਼ ਕਰਕੇ ਰੋਜ਼ਾਨਾ ਮਰਿਆਦਾ ਅਨੁਸਾਰ ਲੋਕਲ ਸਿੱਖਾਂ ਨਾਲ ਸੰਗਤ ਕਰਦਾ ਸੀ, ਪਰੰਤੂ ਕਤਰ ਸਰਕਾਰ ਦੀਆਂ ਗ਼ੈਰ-ਇਸਲਾਮੀ ਧਰਮਾਂ ਉੱਤੇ ਸਖ਼ਤ ਪਾਬੰਦੀਆਂ ਕਾਰਨ ਉਸ ਨੂੰ ਅਜਿਹਾ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਛੱਡ ਦਿੱਤਾ ਗਿਆ।

ਇਸੇ ਦੌਰਾਨ ਉਸ ਪਾਸੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ ਪ੍ਰਾਪਤ ਕੀਤੇ ਗਏ ਸਨ ਅਤੇ ਦੋਹਾ ਦੇ ਅਲ ਵਕਾਰਾ ਪੁਲਿਸ ਥਾਣੇ ਵਿਖੇ ਰੱਖ ਦਿੱਤੇ ਗਏ ਸਨ, ਜੋ ਕਿ ਹੁਣ ਤੱਕ ਉੱਥੇ ਹੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਦੋਹਾ ਕਤਰ ਵਿਖੇ ਭਾਰਤ ਦੇ ਅੰਬੈਸਡਰ ਵਿਪੁਲ ਨੂੰ ਪੱਤਰ ਲਿਖ ਕਿ ਮੰਗ ਕੀਤੀ ਗਈ ਹੈ ਕਿ ਉਹ ਪੁਲਿਸ ਥਾਣੇ ਵਿੱਚੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਅਦਬ ਅਤੇ ਸਿੱਖ ਮਰਿਆਦਾ ਅਨੁਸਾਰ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਸੁਭਾਇਮਾਨ ਕਰਵਾਉਣ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ

RELATED ARTICLES

LEAVE A REPLY

Please enter your comment!
Please enter your name here

Most Popular

Recent Comments