ਨਵੀਂ ਦਿੱਲੀ: ਪੰਜਾਬ ਵਿੱਚ ਆਪਣੀ ਜ਼ਬਰਦਸਤ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹੋਰ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਅੱਜ ਆਮ ਆਦਮੀ ਪਾਰਟੀ ਵੱਲੋਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਚੋਣਾਂ ਲਈ ਬੁਲਾਰਿਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ 28 ਨੇਤਾਵਾਂ ਦੇ ਨਾਂ ਸ਼ਾਮਲ ਹਨ।
ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਪਾਰਟੀ ਦੇ ਬੁਲਾਰਿਆਂ ਦਾ ਐਲਾਨ ਕੀਤਾ। pic.twitter.com/saQA7BBt4L
— Harchand Singh Barsat (@HarchandSBarsat) April 21, 2022
ਹਰਚੰਦ ਸਿੰਘ ਬਰਸਾਤ ਵੱਲੋਂ ਟਵੀਟ ਕਰ ਸੂਚੀ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ- ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਪਾਰਟੀ ਦੇ ਬੁਲਾਰਿਆਂ ਦਾ ਐਲਾਨ ਕੀਤਾ। ਦੱਸ ਦੇਈਏ ਕਿ ਹਰਚੰਦ ਬਰਸਾਤ ਨੂੰ ਨਿਗਮ ਚੋਣਾਂ ਦੀ ਰਣਨੀਤੀ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।