Saturday, November 16, 2024
HomeNationalਵਿਜੀਲੈਂਸ ਬਿਊਰੋ ਨੇ ਆਪਣੇ ਹੀ ਵਿਭਾਗ ਦੇ ਕਰਮਚਾਰੀਆਂ ਨੂੰ ਰਿਸ਼ਵਤ ਲੈਂਦੇ ਕੀਤਾ...

ਵਿਜੀਲੈਂਸ ਬਿਊਰੋ ਨੇ ਆਪਣੇ ਹੀ ਵਿਭਾਗ ਦੇ ਕਰਮਚਾਰੀਆਂ ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ

ਚੰਡੀਗੜ੍ਹ (ਹਰਮੀਤ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰ ਜਗਜੀਤ ਸਿੰਘ ਅਤੇ ਅਮਿਤ ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਗ੍ਰਿਫ਼ਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸੱਤਿਆ ਪ੍ਰਕਾਸ਼ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਆਡੀਟਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਸਾਲ 2023-2024 ਦੇ ਉਸ ਦੀ ਯੂਨਿਟ ਦੇ ਰਿਕਾਰਡ ਦਾ ਆਡਿਟ ਕਰਨ ਦੀ ਡਿਊਟੀ ਸੌਂਪੀ ਗਈ ਹੈ ਪਰ ਇਹ ਆਡੀਟਰ ਪਿਛਲੇ ਸਾਲ ਦੇ ਆਡਿਟ ਇਤਰਾਜ਼ਾਂ ਨੂੰ ਦਰੁਸਤ ਕਰਨ ਵਿੱਚ ਅਸਫਲ ਰਹੇ ਹਨ ਅਤੇ ਇਸ ਸਾਲ ਦਾ ਆਡਿਟ ਦੀ ਮਨਜ਼ੂਰੀ ਦੇਣ ਲਈ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਬਿਊਰੋ ਦੀ ਫਿਰੋਜ਼ਪੁਰ ਰੇਂਜ ਟੀਮ ਨੇ ਜਾਲ ਵਿਛਾ ਕੇ ਦੋ ਆਡੀਟਰਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿਚ ਵਿਜੀਲੈਂਸ ਬਿਓਰੋ ਦੇ ਫਿਰੋਜ਼ਪੁਰ ਰੇਂਜ ਥਾਣੇ ਵਿਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਦੋਵਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments