ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਐਤਵਾਰ ਨੂੰ ਮੁੰਬਈ ਵਿੱਚ ਸਵਰਗੀ ਲਤਾ ਮੰਗੇਸ਼ਕਰ, ਸਵਰ ਕੋਕਿਲਾ ਭਾਰਤ ਰਤਨ ਦੀ ਯਾਦ ਵਿੱਚ ਸਥਾਪਿਤ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਪ੍ਰੈਲ ਦਿਨ ਐਤਵਾਰ ਨੂੰ ਸ਼ਾਮ 5 ਵਜੇ ਮੁੰਬਈ ‘ਚ ਹੋਣ ਵਾਲੇ ਮਾਸਟਰ ਦੀਨਾਨਾਥ ਮੰਗੇਸ਼ਕਰ ਐਵਾਰਡ ਸਮਾਰੋਹ ‘ਚ ਸ਼ਿਰਕਤ ਕਰਨਗੇ।
ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਪਹਿਲੇ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਇਹ ਪੁਰਸਕਾਰ ਭਾਰਤ ਰਤਨ ਲਤਾ ਮੰਗੇਸ਼ਕਰ ਦੀ ਯਾਦ ਵਿੱਚ ਸ਼ੁਰੂ ਕੀਤਾ ਗਿਆ ਹੈ ਅਤੇ ਹਰ ਸਾਲ ਰਾਸ਼ਟਰ ਨਿਰਮਾਣ ਵਿੱਚ ਮਿਸਾਲੀ ਯੋਗਦਾਨ ਪਾਉਣ ਵਾਲੇ ਇੱਕ ਵਿਅਕਤੀ ਨੂੰ ਹੀ ਇਹ ਪੁਰਸਕਾਰ ਦਿੱਤਾ ਜਾਵੇਗਾ।
ਇਸ ਪੁਰਸਕਾਰ ਦਾ ਐਲਾਨ ਕਰਦਿਆਂ ਮੰਗੇਸ਼ਕਰ ਪਰਿਵਾਰ ਅਤੇ ਮਾਸਟਰ ਦੀਨਾਨਾਥ ਮੰਗੇਸ਼ਕਰ ਸਮ੍ਰਿਤੀ ਪ੍ਰਤਿਸ਼ਠਾਨ ਚੈਰੀਟੇਬਲ ਟਰੱਸਟ ਵੱਲੋਂ ਐਲਾਨ ਕੀਤਾ ਗਿਆ ਕਿ ਉਨ੍ਹਾਂ ਨੇ ਲਤਾ ਮੰਗੇਸ਼ਕਰ ਦੇ ਸਨਮਾਨ ਅਤੇ ਯਾਦ ਵਿਚ ਅਤੇ ਰਾਸ਼ਟਰ ਨਿਰਮਾਣ ਵਿਚ ਮਿਸਾਲੀ ਯੋਗਦਾਨ ਦੇਣ ਲਈ ਇਸ ਸਾਲ ਤੋਂ ਇਹ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਇਸ ਸਾਲ ਦੇ ਪਹਿਲੇ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਭਾਰਤ ਰਤਨ ਲਤਾ ਮੰਗੇਸ਼ਕਰ ਦਾ ਇਸ ਸਾਲ ਫਰਵਰੀ ‘ਚ ਲੰਬੀ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ। ਉਸ ਸਮੇਂ ਵੀ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਮੁੰਬਈ ਗਏ ਸਨ। ਮੋਦੀ ਲਤਾ ਮੰਗੇਸ਼ਕਰ ਨੂੰ ਆਪਣੀ ਵੱਡੀ ਭੈਣ ਮੰਨਦੇ ਸਨ।