ਬਠਿੰਡਾ (ਹਰਮੀਤ) : ਬਠਿੰਡਾ ਦੇ ਪਿੰਡ ਜੀਵਨ ਸਿੰਘ ਵਾਲਾ ‘ਚ ਸੋਮਵਾਰ ਦੇਰ ਰਾਤ ਪਿਓ-ਪੁੱਤ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦਾ ਕਾਰਨ ਪਾਲਤੂ ਕੁੱਤੇ ਨੂੰ ਲੈ ਕੇ ਝਗੜਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਪਿਓ-ਪੁੱਤ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ ਅਤੇ ਉਸ ਦੇ ਪਿਤਾ ਮੰਦਰ ਸਿੰਘ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਪਿੰਡ ਜੀਵਨ ਸਿੰਘ ਵਾਲਾ ਦੇ ਰਹਿਣ ਵਾਲੇ ਏਕਮ ਸਿੰਘ ਨੇ ਆਪਣੇ 10 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਦੋਵਾਂ ਪਿਉ-ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।