ਅੰਮ੍ਰਿਤਸਰ (ਜਸਪ੍ਰੀਤ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਵਿਧਾਇਕ ਡਾ: ਅਜੈ ਗੁਪਤਾ ਸਮੇਤ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਅੰਮਿ੍ਤਸਰ ਸਾਕਸ਼ੀ ਸਾਹਨੀ, ਡੀਐਮਓ ਅਮਨਦੀਪ ਸਿੰਘ ਅਤੇ ਡੀਐਮ ਸਰਤਾਜ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਦਾਣਾ ਮੰਡੀ ਭਗਤਾਂਵਾਲਾ ਦਾ ਨਿਰੀਖਣ ਕੀਤਾ। ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ‘ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਅਤੇ ਵਿਧਾਇਕ ਮੰਡੀਆਂ ਦਾ ਦੌਰਾ ਕਰਕੇ ਨਿਰੀਖਣ ਕਰ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਉਹ ਸ਼ਨੀਵਾਰ ਨੂੰ ਅਧਿਕਾਰੀਆਂ ਨਾਲ ਮੰਡੀ ਪੁੱਜੇ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਦੌਰਾਨ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆ ਰਹੀ। ਵਿਧਾਇਕ ਡਾ: ਗੁਪਤਾ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮੰਡੀ ਬੋਰਡ, ਜ਼ਿਲ੍ਹਾ ਖੁਰਾਕ ਸਪਲਾਈ, ਏਜੰਸੀਆਂ ਦੇ ਜਨਰਲ ਮੈਨੇਜਰਾਂ ਅਤੇ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆ ਰਹੇ ਝੋਨੇ ਦੀ ਢੁੱਕਵੀਂ ਲਿਫਟਿੰਗ ਯਕੀਨੀ ਬਣਾਈ ਜਾਵੇ ਅਤੇ ਲਿਫਟਿੰਗ ਵਿੱਚ ਵੀ ਵਾਧਾ ਹੋਇਆ ਹੈ। ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਝੋਨੇ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਏਜੰਸੀਆਂ ਨਾਲ ਲਗਾਤਾਰ ਤਾਲਮੇਲ ਕਰਕੇ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਵਾਧਾ ਹੋਇਆ ਹੈ।