Friday, November 15, 2024
HomePunjabਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਬੋਲੇ ਨਵਜੋਤ ਸਿੱਧੂ- ਖੁਦ ਨੂੰ ਕਰਾਂਗਾ...

ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਬੋਲੇ ਨਵਜੋਤ ਸਿੱਧੂ- ਖੁਦ ਨੂੰ ਕਰਾਂਗਾ ਕਾਨੂੰਨ ਹਵਾਲੇ…

Navjot Singh Sidhu: ਰੋਡ ਰੇਜ ਮਾਮਲੇ ‘ਚ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਲੱਗਾ ਹੈ। ਉਸ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਇਹ ਰੋਡ ਰੇਜ ਮਾਮਲਾ 1988 ਦਾ ਹੈ। ਨਵਜੋਤ ਸਿੰਘ ਸਿੱਧੂ ਨੂੰ ਇਸ ਮਾਮਲੇ ਵਿੱਚ ਪਹਿਲਾਂ ਰਾਹਤ ਮਿਲੀ ਸੀ। ਪਰ ਰੋਡ ਰੇਜ ‘ਚ ਮਰਨ ਵਾਲੇ ਵਿਅਕਤੀ ਦੇ ਪਰਿਵਾਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਹੁਣ ਉਸ ਦੀ ਸੁਣਵਾਈ ਕਰਦਿਆਂ ਸਿੱਧੂ ਨੂੰ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਗਈ ਹੈ।


ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਨਵਜੋਤ ਸਿੱਧੂ ਦਾ ਜਵਾਬ ਵੀ ਸਾਹਮਣੇ ਆ ਗਿਆ ਹੈ। ਕਾਂਗਰਸ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਹੈਂਡਲ ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ- ਮੈਂ ਖੁਦ ਨੂੰ ਕਾਨੂੰਨ ਦੇ ਹਵਾਲੇ ਕਰਾਂਗਾ, ਯਾਨੀ ਕਾਨੂੰਨ ਦੀ ਪਾਲਣਾ ਕਰੇਗਾ। ਇਸ ਤੋਂ ਇਹ ਸਾਫ ਹੁੰਦਾ ਹੈ ਕਿ ਉਹ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਸਜ਼ਾ ਲਈ ਜੇਲ੍ਹ ਜਾਣਗੇ।

ਕਾਬਿਲੇਗੌਰ ਹੈ ਕਿ ਸਿੱਧੂ ਖ਼ਿਲਾਫ਼ 34 ਸਾਲ ਪਹਿਲਾਂ ਆਈਪੀਸੀ ਦੀ ਧਾਰਾ 323 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਵਿੱਚ ਵੱਧ ਤੋਂ ਵੱਧ ਇੱਕ ਸਾਲ ਦੀ ਸਜ਼ਾ ਹੋ ਸਕਦੀ ਹੈ। ਜਾਣਕਾਰੀ ਮੁਤਾਬਕ ਹੁਣ ਪੰਜਾਬ ਪੁਲਿਸ ਸਿੱਧੂ ਨੂੰ ਹਿਰਾਸਤ ‘ਚ ਲਵੇਗੀ। ਪੀੜਤ ਪਰਿਵਾਰ ਨੇ ਵੀ ਸਿੱਧੂ ਖ਼ਿਲਾਫ਼ ਆਈਪੀਸੀ ਦੀ ਧਾਰਾ 304 ਤਹਿਤ ਕੇਸ ਦਰਜ ਕਰਨ ਦੀ ਮੰਗ ਉਠਾਈ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments