ਨਵੀ ਦਿੱਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੌਥੀ ਕੁਆਡ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ 24 ਮਈ ਨੂੰ ਜਾਪਾਨ ਜਾਣਗੇ। ਇਸੇ ਦਿਨ ਉਹ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਿਡੇਨ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕਰਨਗੇ। ਉਹ ਜੋਅ ਬਿਡੇਨ ਨਾਲ ਵੀ ਦੁਵੱਲੀ ਗੱਲਬਾਤ ਕਰਨਗੇ।
ਇਹ ਜਾਣਕਾਰੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਦਿੱਤੀ ਹੈ। ਅਮਰੀਕਾ, ਆਸਟ੍ਰੇਲੀਆ, ਭਾਰਤ ਅਤੇ ਜਾਪਾਨ ਕਵਾਡ ਦੇ ਮੈਂਬਰ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, “ਇਹ ਭਾਰਤ-ਪ੍ਰਸ਼ਾਂਤ ਖੇਤਰ ਅਤੇ ਆਪਸੀ ਹਿੱਤਾਂ ਦੇ ਹੋਰ ਵਿਸ਼ਵ ਮੁੱਦਿਆਂ ‘ਤੇ ਵਿਚਾਰ ਸਾਂਝੇ ਕਰਨ ਦਾ ਵਧੀਆ ਮੌਕਾ ਹੋਵੇਗਾ।” ਬਾਗਚੀ ਨੇ ਦੱਸਿਆ ਕਿ ਆਪਣੀ ਯਾਤਰਾ ‘ਤੇ ਪੀਐਮ ਮੋਦੀ ਜਾਪਾਨ ਦੇ ਕਾਰੋਬਾਰੀ ਨੇਤਾਵਾਂ ਦੇ ਨਾਲ ਇੱਕ ਕਾਰੋਬਾਰੀ ਸਮਾਗਮ ਵਿੱਚ ਹਿੱਸਾ ਲੈਣਗੇ। ਉਹ ਜਾਪਾਨ ਵਿੱਚ ਭਾਰਤੀ ਭਾਈਚਾਰੇ ਨੂੰ ਮਿਲਣਗੇ ਅਤੇ ਸੰਬੋਧਨ ਕਰਨਗੇ। ਪੀਐਮ ਮੋਦੀ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਦੋ-ਪੱਖੀ ਗੱਲਬਾਤ ਵੀ ਕਰਨਗੇ।