ਜੰਮੂ-ਕਸ਼ਮੀਰ (ਕਿਰਨ) : ਜੰਮੂ-ਕਸ਼ਮੀਰ ਦੀ ਉਮਰ ਅਬਦੁੱਲਾ ਦੀ ਸਰਕਾਰ ਦੇ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਹੋ ਗਈ ਹੈ। ਉਪ ਰਾਜਪਾਲ ਮਨੋਜ ਸਿਨਹਾ ਨੇ ਵੀ ਇਸ ਸਬੰਧੀ ਹੁਕਮ ਜਾਰੀ ਕੀਤਾ ਹੈ। ਮੁੱਖ ਮੰਤਰੀ ਉਮਰ ਅਬਦੁੱਲਾ ਨੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੂੰ ਲੋਕ ਨਿਰਮਾਣ ਵਿਭਾਗ, ਮਾਈਨਿੰਗ, ਲੇਬਰ ਅਤੇ ਰੁਜ਼ਗਾਰ, ਹੁਨਰ ਵਿਕਾਸ ਵਿਭਾਗ ਸੌਂਪਿਆ ਹੈ। ਸਕੀਨਾ ਮਸੂਦ ਇਟੂ ਨੂੰ ਸਿਹਤ ਤੇ ਮੈਡੀਕਲ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਸਮਾਜ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਧਾਰਾ 370 ਹਟਾਏ ਜਾਣ ਤੋਂ ਬਾਅਦ ਉਮਰ ਅਬਦੁੱਲਾ ਨੇ ਬੁੱਧਵਾਰ 16 ਅਕਤੂਬਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਸਮੇਤ 5 ਵਿਧਾਇਕਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਅੱਜ ਉਨ੍ਹਾਂ ਸਾਰੇ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਓ ਜਾਣਦੇ ਹਾਂ ਕਿਸ ਮੰਤਰੀ ਨੂੰ ਕਿਹੜਾ ਵਿਭਾਗ ਦਿੱਤਾ ਗਿਆ ਹੈ।
ਜੰਮੂ-ਕਸ਼ਮੀਰ ‘ਚ ਨੈਸ਼ਨਲ ਕਾਨਫਰੰਸ ਨੇ 42 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ, ਜਦਕਿ ਕਾਂਗਰਸ ਸਿਰਫ 6 ਸੀਟਾਂ ‘ਤੇ ਹੀ ਜਿੱਤ ਸਕੀ ਹੈ। 90 ਵਿਧਾਨ ਸਭਾ ਸੀਟਾਂ ਲਈ ਹੋਈਆਂ ਚੋਣਾਂ ‘ਚ ਨੈਸ਼ਨਲ ਕਾਨਫਰੰਸ ਨੇ 42, ਭਾਜਪਾ ਨੇ 29, ਕਾਂਗਰਸ ਨੇ 6, ਪੀਡੀਪੀ 3, ਜੇਪੀਸੀ 1, ਸੀਪੀਆਈਐਸ 1, ‘ਆਪ’ 1 ਜਦਕਿ 7 ਆਜ਼ਾਦ ਉਮੀਦਵਾਰ ਜਿੱਤੇ ਹਨ। ਜੰਮੂ-ਕਸ਼ਮੀਰ ‘ਚ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਨੇ ਗਠਜੋੜ ਕਰਕੇ ਚੋਣਾਂ ਲੜੀਆਂ ਹਨ।