ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਸੋਮਵਾਰ ਸਵੇਰੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਜਿਸ ਨਾਲ ਗਰਮ ਅਤੇ ਨਮੀ ਵਾਲੇ ਮੌਸਮ ਤੋਂ ਰਾਹਤ ਮਿਲੀ। ਮੌਸਮ ਵਿਭਾਗ (ਆਈਐਮਡੀ) ਨੇ ਕਿਹਾ, “ਅਗਲੇ ਦੋ ਘੰਟਿਆਂ ਤੱਕ ਪੂਰੀ ਦਿੱਲੀ ਅਤੇ ਨਾਲ ਲੱਗਦੇ ਐਨਸੀਆਰ ਵਿੱਚ 60 ਤੋਂ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਦਰਮਿਆਨੀ ਤੀਬਰਤਾ ਵਾਲੀ ਬਾਰਿਸ਼ ਹੋਵੇਗੀ।”
ਕਈ ਥਾਵਾਂ ‘ਤੇ ਡਿੱਗੇ ਦਰੱਖਤ
ਇਸ ਦੇ ਨਾਲ ਹੀ ਖਰਾਬ ਮੌਸਮ ਕਾਰਨ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ‘ਚ ਮੀਂਹ ਦੇ ਨਾਲ ਤੇਜ਼ ਹਵਾ ਕਾਰਨ ਕੁਝ ਹਿੱਸਿਆਂ ‘ਚ ਦਰੱਖਤ ਉਖੜ ਗਏ। ਇਸ ਦੇ ਨਾਲ ਹੀ ਦਿੱਲੀ ਹਵਾਈ ਅੱਡੇ ‘ਤੇ ਉਡਾਣਾਂ ਦਾ ਸੰਚਾਲਨ ਵੀ ਪ੍ਰਭਾਵਿਤ ਹੋਇਆ ਹੈ।