ਚੰਡੀਗੜ੍ਹ: ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਹੈ। ਇਸ ਦੇ ਨਾਲ ਹੀ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਣੀ ਸੀ, ਜੋ ਹੁਣ ਮੁਲਤਵੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸ਼ਕਾਂ ਵਿੱਚ ਵੀ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰ ਲਗਾਤਾਰ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਚੰਡੀਗੜ੍ਹ ਯੂਥ ਕਾਂਗਰਸ ਨੇ ਮੂਸੇਵਾਲਾ ਕਤਲੇਆਮ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਦਾ ਘਿਰਾਓ ਕੀਤਾ। ਇਸ ਦੌਰਾਨ ਪੁਲੀਸ ਅਤੇ ਨੌਜਵਾਨ ਆਗੂਆਂ ਵਿੱਚ ਆਪਸੀ ਝੜਪ ਵੀ ਹੋਈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਕੁਝ ਨੌਜਵਾਨ ਆਗੂਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਇਸ ਤੋਂ ਇਲਾਵਾ ਪਰਿਵਾਰ ਵੱਲੋਂ ਵੀ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬੀਤੇ ਦਿਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਹਿੱਲ ਚੁੱਕੀ ਹੈ। ਜਾਣਕਾਰੀ ਮੁਤਾਬਕ ਇਸ ਘਟਨਾ ‘ਚ ਪੰਜਾਬੀ ਗਾਇਕ ਦੇ ਨਾਲ ਦੋ ਹੋਰ ਸਾਥੀ ਜ਼ਖਮੀ ਹੋ ਗਏ। … ਸਿੱਧੂ ਮੂਸੇਵਾਲਾ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਦਾਖਲ ਕਰਵਾਇਆ ਗਿਆ। ਪਰ ਅਫਸੋਸ ਕਈ ਗੋਲੀਆਂ ਲੱਗਣ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ।