ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਇਹ ਪਹਿਲੀ ਵਾਰ ਹੈ। ਦੱਸ ਦੇਈਏ ਕਿ ਨਵੇਂ ਸਾਲ ਦੇ ਮੌਕੇ ‘ਤੇ ਬਿਕਰਮ ਮਜੀਠੀਆ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ, ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ।
ਇਨ੍ਹਾਂ ਤਸਵੀਰਾਂ ਦੀ ਪੁਸ਼ਟੀ ਯੂਥ ਅਕਾਲੀ ਦਲ ਨੇ ਕੀਤੀ ਹੈ। ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਯੂਥ ਅਕਾਲੀ ਦਲ ਨੇ ਬਿਕਰਮ ਮਜੀਠੀਆ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ।
ਦੱਸ ਦੇਈਏ ਕਿ ਬੀਤੀ 20 ਦਸੰਬਰ ਨੂੰ ਬਿਕਰਮ ਸਿੰਘ ਮਜੀਠੀਆ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੋਇਆ ਸੀ। ਜਿਸ ਤੋਂ ਬਾਅਦ ਮਜੀਠੀਆ ਅੰਡਰਗ੍ਰਾਉੰਡ ਹੋ ਗਏ। ਉਸ ਦੀ ਗ੍ਰਿਫ਼ਤਾਰੀ ਲਈ ਕਈ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਗਈ। ਪਰ ਅੱਜ ਨਵੇਂ ਸਾਲ ਦੇ ਪਹਿਲੇ ਦਿਨ ਮਜੀਠੀਆ ਰਾਤ ਸਮੇਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਦੀਆਂ ਤਸਵੀਰਾਂ ਵਾਇਰਲ ਹੋ ਗਈਆਂ ਹਨ।