ਚੰਡੀਗੜ੍ਹ: ਮੂਸੇਵਾਲਾ ਪਿੰਡ ਵਿੱਚ ਸੀਐਮ ਮਾਨ ਦੀ ਆਮਦ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ‘ਆਪ’ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਾਂਗਰਸ ‘ਤੇ ਹਮਲਾ ਬੋਲਿਆ ਹੈ। …ਉਨ੍ਹਾਂ ਕਿਹਾ ਕਿ ਇਹ ਸਭ ਕਾਂਗਰਸ ਦੀ ਸਾਜ਼ਿਸ਼ ਹੈ। ਕਾਂਗਰਸ ਆਪਣੀ ਗੰਦੀ ਰਾਜਨੀਤੀ ਤੋਂ ਪਿੱਛੇ ਨਹੀਂ ਹਟ ਰਹੀ। ਅੱਜ ਜਿਸ ਤਰ੍ਹਾਂ ਸਾਬਕਾ ਕਾਂਗਰਸੀ ਵਿਧਾਇਕ ਆਪਣੇ ਸਮਰਥਕਾਂ ਨਾਲ ਉਥੇ ਜਾ ਕੇ ਹੰਗਾਮਾ ਕਰ ਰਹੇ ਹਨ, ਉਸ ਨੂੰ ਪੂਰਾ ਪੰਜਾਬ ਦੇਖ ਰਿਹਾ ਹੈ। ਪੰਜਾਬ ਦੇ ਲੋਕ ਕਾਂਗਰਸ ਦੀ ਗੰਦੀ ਰਾਜਨੀਤੀ ਨੂੰ ਕਦੇ ਮੁਆਫ ਨਹੀਂ ਕਰਨਗੇ। ਕੰਗ ਨੇ ਕਿਹਾ ਕਿ ਸੀ.ਐਮ ਮਾਨ ਆਪਣੀ ਜਿੰਮੇਵਾਰੀ ਨੂੰ ਨਿਭਾਉਂਦੇ ਹੋਏ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਆਪਣਾ ਰਾਜ਼ ਸਾਂਝਾ ਕਰਨ ਜਾ ਰਹੇ ਹਨ।
CM ਭਗਵੰਤ ਮਾਨ ਦਾ ਹੋ ਰਿਹਾ ਵਿਰੋਧ
ਜਾਣਕਾਰੀ ਲਈ ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਮੂਸੇ ਵਿਖੇ ਪਹੁੰਚਣ ਤੋਂ ਪਹਿਲਾਂ ਮੂਸੇਵਾਲਾ ਦੀ ਹਵੇਲੀ ਦੇ ਬਾਹਰ ਲੋਕਾਂ ਵੱਲੋਂ ਸੀਐਮ ਮਾਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।… ਲੋਕ ‘ਆਪ’ ਵਿਧਾਇਕਾਂ ਨੂੰ ਹਵੇਲੀ ਦੇ ਅੰਦਰ ਨਹੀਂ ਜਾਣ ਦੇ ਰਹੇ ਹਨ। ਵਿਧਾਇਕ ਲਗਾਤਾਰ ਸਮਰਥਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਉਨ੍ਹਾਂ ਤੋਂ ਮੁਆਫੀ ਵੀ ਮੰਗ ਰਹੇ ਹਨ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਸੀ.ਐਮ ਮਾਨ ਅੱਜ ਪਿੰਡ ਮੂਸੇਵਾਲਾ ਪਹੁੰਚ ਰਹੇ ਹਨ। ਜ਼ਿਕਰਯੋਗ ਹੈ ਕਿ 27 ਮਈ ਦੀ ਸ਼ਾਮ ਨੂੰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਗਾਇਕ ਦੇ ਸਮਰਥਕਾਂ ਅਤੇ ਵਿਰੋਧੀ ਨੇਤਾਵਾਂ ਨੇ ‘ਆਪ’ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।