ਮਾਨਸਾ: ਆਪਣੀ ਗਾਇਕੀ ਅਤੇ ਗੀਤਕਾਰੀ ਲਈ ਵਿਸ਼ਵ ਪ੍ਰਸਿੱਧ ਪੰਜਾਬੀ ਗੀਤਕਾਰ ਸ਼ੁਭਦੀਪ ਸਿੰਘ (ਸਿੱਧੂ ਮੂਸੇਵਾਲਾ) ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਾਰਜ ਪਿੰਡ ਮੂਸੇ ਵਿਖੇ ਪੁੱਜੇ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਦੇਹਾਂਤ ਨਾਲ ਸੰਗੀਤ ਜਗਤ ਵਿੱਚ ਇੱਕ ਯੁੱਗ ਦਾ ਅੰਤ ਹੋ ਗਿਆ ਹੈ।… ਅਕਾਲ ਪੁਰਖ ਪ੍ਰਮਾਤਮਾ ਪਰਿਵਾਰ ਅਤੇ ਉਸ ਨੂੰ ਪਿਆਰ ਕਰਨ ਵਾਲਿਆਂ ਨੂੰ ਉਸਦੀ ਇੱਛਾ ਅਨੁਸਾਰ ਚੱਲਣ ਦਾ ਬਲ ਬਖਸ਼ੇ। ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਪਰਮਿੰਦਰ ਸਿੰਘ ਢੀਂਡਸਾ ਵੀ ਪੁੱਜੇ ਪਿੰਡ ਮੂਸਾ
ਇਸ ਤੋਂ ਇਲਾਵਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਮੋਰਚੇ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਵੀ ਪਿੰਡ ਮੂਸਾ ਪੁੱਜੇ ਜਿੱਥੇ ਉਨ੍ਹਾਂ ਗਾਇਕ ਦੇ ਮਾਪਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਦੁਨੀਆ ਨੂੰ ਅਲਵਿਦਾ ਕਹੇ ਇੱਕ ਹਫ਼ਤੇ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਉਸ ਦੇ ਪ੍ਰਸ਼ੰਸਕਾਂ, ਸਮਰਥਕਾਂ ਅਤੇ ਮਾਪਿਆਂ ਲਈ ਇਸ ਗੱਲ ‘ਤੇ ਵਿਸ਼ਵਾਸ ਕਰਨਾ ਅਜੇ ਵੀ ਮੁਸ਼ਕਿਲ ਹੈ। ਇਸ ਔਖੇ ਸਮੇਂ ਵਿੱਚ ਪੰਜਾਬੀ ਇੰਡਸਟਰੀ ਦੇ ਕਈ ਸਿਆਸਤਦਾਨ ਅਤੇ ਸਿਤਾਰੇ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ।