ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ‘ਚ ਕਬੂਲ ਕਰ ਚੁੱਕੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ, ਇੰਟਰਪੋਲ ਵੱਲੋਂ ਜਾਰੀ ਕੀਤਾ ਗਿਆ ਰੈੱਡ ਕਾਰਨਰ ਨੋਟਿਸ ਗੋਲਡੀ ਬਰਾੜ ਇਸ ਸਮੇਂ ਕੈਨੇਡਾ ‘ਚ ਹੈ। ਗੋਲਡੀ ਬਰਾੜ ਸਟੱਡੀ ਵੀਜ਼ੇ ‘ਤੇ ਕੈਨੇਡਾ ਜਾਣ ਤੋਂ ਬਾਅਦ ਭਾਰਤ ਨਹੀਂ ਪਰਤਿਆ।… ਗੈਂਗਸਟਰ ਗੋਲਡੀ ਬਰਾੜ ਆਪਣੇ ਚਚੇਰੇ ਭਰਾ ਗੁਰਲਾਲ ਬਰਾੜ ਦਾ ਕਤਲ ਕਰਕੇ ਗੈਂਗਸਟਰ ਦੀ ਦੁਨੀਆ ‘ਚ ਆਇਆ ਸੀ।
ਇੰਟਰਪੋਲ ਨੇ ਵੀਰਵਾਰ ਨੂੰ ਪੰਜਾਬੀ ਗਾਇਕ-ਰਾਜਨੇਤਾ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਕੈਨੇਡਾ ਸਥਿਤ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ।
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਵੀਰਵਾਰ ਨੂੰ ਇੱਕ ਸਪੱਸ਼ਟੀਕਰਨ ਜਾਰੀ ਕੀਤਾ ਕਿ ਪੰਜਾਬ ਪੁਲਿਸ ਨੇ ਗਾਇਕ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਇੱਕ ਦਿਨ ਬਾਅਦ 30 ਮਈ ਨੂੰ ਗੈਂਗਸਟਰ ਗੋਲਡੀ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰਸੀਐਨ) ਦੀ ਬੇਨਤੀ ਕੀਤੀ ਸੀ। ਬਰਾੜ ਨੇ ਮੂਸੇ ਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਇਸ ਸਮੇਂ ਕੈਨੇਡਾ ਵਿੱਚ ਹੈ। ਇਹ ਬਿਆਨ ਪੰਜਾਬ ਪੁਲਿਸ ਵੱਲੋਂ ਮੂਸੇਵਾਲਾ ਦੀ ਮੌਤ ਤੋਂ 10 ਦਿਨ ਪਹਿਲਾਂ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਦੀ ਮੰਗ ਕਰਨ ਦੇ ਇੱਕ ਦਿਨ ਬਾਅਦ ਆਇਆ ਹੈ।