ਪਟਿਆਲਾ ਦੇ ਸਰਕਾਰੀ ਮੈਡੀਕਲ ਸਿੱਖਿਆ ਕਾਲਜ ਦੇ ਲਗਭਗ 100 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਹੋਸਟਲ ਨੂੰ ਖਾਲੀ ਕਰਵਾ ਦਿੱਤਾ ਗਿਆ। ਕਰੀਬ 1 ਹਜ਼ਾਰ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ। ਇਸ ਦੇ ਨਾਲ ਦਸ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿਦ ਕੇਜਰੀਵਾਲ ਨੂੰ ਵੀ ਕੋਵਿਡ ਹੋਇਆ ਹੈ।
ਬੰਦ ਹੋ ਸਕਦੇ ਨੇ ਸਕੂਲ ਅਤੇ ਕਾਲਜ
ਕੇਸਾਂ ਵਿੱਚ ਵਾਧੇ ਦੇ ਵਿਚਕਾਰ, ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਅਧਿਕਾਰੀ ਸੂਬੇ ਵਿੱਚ ਸਕੂਲ, ਕਾਲਜ ਬੰਦ ਕਰਨ ਬਾਰੇ ਸੋਚ ਰਹੇ ਹਨ।
ਰਾਤ ਦੇ ਕਰਫਿਊ ਨਾਲ ਪੰਜਾਬ ਵਿੱਚ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਹੋ ਸਕਦੀਆਂ ਹਨ। ਸਥਿਤੀ ਨੂੰ ਸੰਭਾਲਣ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੋਵਿਡ ਨੂੰ ਦੇਖਦੇ ਹੰਗਾਮੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਵੱਡੇ ਫੈਸਲੇ ਲਏ ਜਾ ਸਕਦੇ ਹਨ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਰਾਕ ਗਾਰਡਨ ਅਤੇ ਬਰਡ ਪਾਰਕ ਬੰਦ ਰੱਖਣ ਦੇ ਹੁਕਮ ਦੇ ਦਿੱਤੇ ਗਏ ਹਨ।