Friday, November 15, 2024
HomeBreakingਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਅੱਜ ਪਹਿਲੀ ਵਾਰ PM ਮੋਦੀ ਕਰਨਗੇ...

ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਅੱਜ ਪਹਿਲੀ ਵਾਰ PM ਮੋਦੀ ਕਰਨਗੇ ਪੰਜਾਬ ਦਾ ਦੌਰਾ

ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਅੱਜ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦਾ ਦੌਰਾ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਉਹ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਸਮੇਤ 42,750 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਹੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

ਇਹ ਪੰਜਾਬ ਵਿੱਚ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਹੋਵੇਗੀ। ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਹੇਠ ਰੈਲੀ ਦੀਆਂ ਤਿਆਰੀਆਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਹਨ। ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਵੀ ਪੀਐਮ ਮੋਦੀ ਦੇ ਨਾਲ ਸਟੇਜ ‘ਤੇ ਨਜ਼ਰ ਆਉਣਗੇ।

ਭਾਜਪਾ ਨੂੰ ਪੰਜਾਬ ਵਿੱਚ ਖੇਤੀ ਸੁਧਾਰ ਕਾਨੂੰਨ ਵਿਰੁੱਧ ਕਿਸਾਨਾਂ ਦੇ ਅੰਦੋਲਨ ਕਾਰਨ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਭਾਵੇਂ ਇਹ ਕਾਨੂੰਨ ਹੁਣ ਵਾਪਸ ਲੈ ਲਏ ਗਏ ਹਨ ਪਰ ਅੰਦੋਲਨ ਵਿੱਚ 700 ਦੇ ਕਰੀਬ ਕਿਸਾਨਾਂ ਦੀਆਂ ਮੌਤਾਂ ਕਾਰਨ ਕਿਸਾਨਾਂ ਦਾ ਗੁੱਸਾ ਹਜੇ ਵੀ ਜਾਰੀ ਹੈ।

ਇਸ ਨੂੰ ਦੂਰ ਕਰਨ ਲਈ ਭਾਜਪਾ ਕੇਂਦਰ ਸਰਕਾਰ ਵੱਲੋਂ ਸਿੱਖਾਂ ਲਈ ਕੀਤੇ ਕੰਮਾਂ ਨੂੰ ਗਿਣ ਰਹੀ ਹੈ। ਇਸ ਵਿੱਚ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣਾ, ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਵਿਰੁੱਧ ਕਾਰਵਾਈ, ਲੰਗਰ ਨੂੰ ਜੀਐਸਟੀ ਤੋਂ ਛੋਟ, ਅਫਗਾਨਿਸਤਾਨ ਤੋਂ ਸਿੱਖਾਂ ਦੀ ਵਾਪਸੀ ਆਦਿ ਸ਼ਾਮਲ ਹਨ।

ਕਿਸਾਨ ਜਥੇਬੰਦੀਆਂ ਵੀ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕਰ ਰਹੀਆਂ ਹਨ। ਇਸ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਲਈ ਕਮੇਟੀ ਨਹੀਂ ਬਣੀ ਅਤੇ ਕਿਸਾਨਾਂ ‘ਤੇ ਦਰਜ ਕੇਸ ਵਾਪਸ ਨਹੀਂ ਕੀਤੇ ਗਏ, ਅਜਿਹੇ ‘ਚ ਪ੍ਰਧਾਨ ਮੰਤਰੀ ਨੂੰ ਪੰਜਾਬ ‘ਚ ਰੈਲੀ ਕਰਨ ਦਾ ਅਧਿਕਾਰ ਨਹੀਂ ਹੈ। ਪ੍ਰਧਾਨ ਮੰਤਰੀ ਦੀ ਰੈਲੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments