ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਫਿਰੋਜ਼ਪੁਰ ਦੌਰਾ ਰੱਦ ਕਰ ਦਿੱਤਾ ਹੈ, ਜਿੱਥੇ ਉਹ ਬੁੱਧਵਾਰ ਨੂੰ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਖਰਾਬ ਮੌਸਮ ਦੇ ਕਾਰਨ ਪ੍ਰਧਾਨ ਮੰਤਰੀ ਨੇ ਵਾਪਸ ਮੁੜਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਲੈ ਕੇ ਕਿਸਾਨਾਂ ਵੱਲੋਂ ਵੀ ਕਈ ਥਾਵਾਂ ‘ਤ ਸੜਕਾਂ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।