ਨਵੀਂ ਦਿੱਲੀ: ਆਬਕਾਰੀ ਨੀਤੀ ਦੇ ਮਾਮਲੇ ਵਿੱਚ ਅੱਜ ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸਮੇਤ 21 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਮਨੀਸ਼ ਸਿਸੋਦੀਆ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਦਿੱਲੀ ਸਰਕਾਰ ਪਿਛਲੇ ਸਾਲ ਲਾਗੂ ਕੀਤੀ ਗਈ ਆਬਕਾਰੀ ਨੀਤੀ ਨੂੰ ਲੈ ਕੇ ਵਿਚਾਰਾਂ ਕਰ ਰਹੀ ਹੈ। ਇਸ ਸਬੰਧੀ ਦਿੱਲੀ ਦੇ ਮੁੱਖ ਸਕੱਤਰ ਦੀ ਰਿਪੋਰਟ ਦੇ ਆਧਾਰ ‘ਤੇ ਐਲਜੀ ਨੇ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਸੀ।
हम सीबीआई का स्वागत करते हैं. जाँच में पूरा सहयोग देंगे ताकि सच जल्द सामने आ सके. अभी तक मुझ पर कई केस किए लेकिन कुछ नहीं निकला. इसमें भी कुछ नहीं निकलेगा. देश में अच्छी शिक्षा के लिए मेरा काम रोका नहीं जा सकता.
— Manish Sisodia (@msisodia) August 19, 2022
ਇਸ ਦੇ ਨਾਲ ਹੀ ਲੈਫਟੀਨੈਂਟ ਗਵਰਨਰ ਨੂੰ ਭੇਜੀ ਗਈ ਰਿਪੋਰਟ ਵਿਚ ਪਿਛਲੇ ਸਾਲ ਲਾਗੂ ਕੀਤੀ ਗਈ ਆਬਕਾਰੀ ਨੀਤੀ ‘ਤੇ ਸਵਾਲ ਉਠਾਏ ਗਏ ਸਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਨਵੀਂ ਨੀਤੀ ਦਿੱਲੀ ਆਬਕਾਰੀ ਐਕਟ ਅਤੇ ਦਿੱਲੀ ਆਬਕਾਰੀ ਨਿਯਮਾਂ ਦੀ ਉਲੰਘਣਾ ਕਰਦੀ ਹੈ। ਨਾਲ ਹੀ, ਆਬਕਾਰੀ ਮੰਤਰੀ ਵਜੋਂ, ਮਨੀਸ਼ ਸਿਸੋਦੀਆ ਨੇ ਵਿਵਸਥਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ।