ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਭਰੋਸੇ ਦੇ ਮਤੇ ‘ਤੇ ਸੋਮਵਾਰ ਯਾਨੀ ਅੱਜ ਪੰਜਾਬ ਵਿਧਾਨ ਸਭਾ ‘ਚ ਵੋਟਿੰਗ ਹੋਈ। ਇਸ ਉੱਪਰ ਉਨ੍ਹਾਂ ਨੇ 93 ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਮਾਨ ਨੇ 27 ਸਤੰਬਰ ਨੂੰ ਭਰੋਸੇ ਦਾ ਮਤਾ ਪੇਸ਼ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਭਾਜਪਾ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਸਮਰਥਨ ਕਰ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਨੂੰ ਭਾਜਪਾ ਦੀ ਬੀ ਟੀਮ ਦੱਸਿਆ ਸੀ।
ਉੱਥੇ ਹੀ ਸ਼ੁੱਕਰਵਾਰ ਨੂੰ ਸਦਨ ਦੀ ਕਾਰਵਾਈ ਕਾਫੀ ਹੰਗਾਮੇ ਵਾਲੀ ਰਹੀ। ਕਾਂਗਰਸੀ ਮੈਂਬਰਾਂ ਨੇ ਇਕ ਆਡੀਓ ਕਲਿੱਪ ਦਾ ਹਵਾਲਾ ਦਿੰਦੇ ਹੋਏ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਸੀ। ਵਿਰੋਧੀ ਧਿਰ ਦੇ ਮੈਂਬਰਾਂ ਨੇ ਇਸ ‘ਤੇ ਮੁੱਖ ਮੰਤਰੀ ਤੋਂ ਬਿਆਨ ਦੀ ਮੰਗ ਵੀ ਕੀਤੀ ਸੀ। ਫਿਲਹਾਲ ਮਾਨ ਸਰਕਾਰ ਨੇ ਇਸ ਉੱਪਰ ਜਿੱਤ ਹਾਸਿਲ ਕਰ ਲਈ ਹੈ।