ਮਾਨਸਾ: ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਮਾਨਸਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਨੇਤਾਵਾਂ ਦੀ ਮਾਣਹਾਨੀ ਹੈ, ਜਨਤਾ ਦੀ ਬਦਨਾਮੀ ਨਹੀਂ। ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ‘ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਨਾਜਰ ਸਿੰਘ ਨੇ ਦੱਸਿਆ ਕਿ ਡੇਢ ਲੱਖ ਲੋਕਾਂ ਨੇ ਉਸ ਨੂੰ ਵੋਟਾਂ ਪਾ ਕੇ ਜਿਤਾਇਆ ਸੀ ਅਤੇ ਲੋਕਾਂ ਨੂੰ ਬਿਨਾਂ ਦੱਸੇ ਉਹ ਕਾਂਗਰਸ ‘ਚ ਸ਼ਾਮਲ ਹੋਏ ਸਨ, ਕੀ ਇਹ ਲੋਕਾਂ ਦੀ ਬਦਨਾਮੀ ਨਹੀਂ ਸੀ।
ਮਾਨਸਾ ਤੋਂ ਮੀਡੀਆ ਦੇ ਸਾਥੀਆਂ ਨਾਲ ਗੱਲਬਾਤ LIVE https://t.co/PyyIoxhO8d
— Bhagwant Mann (@BhagwantMann) October 20, 2022
ਦੱਸ ਦੇਈਏ ਕਿ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਉਸ ਮਾਮਲੇ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਦਾਲਤ ਵਿੱਚ ਪੇਸ਼ ਹੋਏ। ਜਿਸ ਤੋਂ ਬਾਅਦ ਮਾਣਯੋਗ ਅਦਾਲਤ ਵੱਲੋਂ 5 ਦਸੰਬਰ ਨੂੰ ਮੁੜ ਮਾਨਸਾ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।