ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਸੀਐਮ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਹੈ।
ਅੱਜ ਦੀ ਕੈਬਨਿਟ ਮੀਟਿੰਗ ‘ਚ ਮੁਲਾਜ਼ਮਾਂ ਪੱਖੀ ਫੈਸਲੇ ਲਏ ਨੇ…ਦੀਵਾਲੀ ਮੌਕੇ ਇੱਕ ਤੋਹਫ਼ਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੇਣ ਲਈ ਕੈਬਨਿਟ ਨੇ ਪ੍ਰਵਾਨਗੀ ਦਿੱਤੀ ਹੈ…
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 6 ਫੀਸਦੀ DA ਦੀ ਕਿਸ਼ਤ ਦੇਣ ਨੂੰ ਮਨਜ਼ੂਰੀ ਦਿੱਤੀ… ਜੋ 1 ਅਕਤੂਬਰ ਤੋਂ ਲਾਗੂ ਹੋਵੇਗੀ…
ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ pic.twitter.com/yv00hlP2pT— Bhagwant Mann (@BhagwantMann) October 21, 2022
ਜਾਣਕਾਰੀ ਦਿੰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਫੈਸਲਾ ਹੈ ਕਿਉਂਕਿ ਪੰਜਾਬ ਦਾ ਹਰ ਵਰਗ ਕਾਫੀ ਸਮੇਂ ਤੋਂ ਮਾੜੀਆਂ ਸਰਕਾਰਾਂ ਕਾਰਨ ਕਾਲੀ ਦੀਵਾਲੀ ਮਨਾ ਰਿਹਾ ਸੀ। ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਸਾਰੇ ਮੁਲਾਜ਼ਮ 6 ਫੀਸਦੀ ਡੀਏ ਦੀ ਮੰਗ ਕਰ ਰਹੇ ਸਨ, ਜਿਸ ‘ਤੇ 200 ਕਰੋੜ ਰੁਪਏ ਹੋਰ ਖਰਚ ਹੋਣਗੇ। ਕਰਮਚਾਰੀ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਦੀ ਉਡੀਕ ਕਰ ਰਹੇ ਸਨ ਅਤੇ ਹੁਣ ਪੁਰਾਣੀ ਪੈਨਸ਼ਨ ਸਕੀਮ ਅੱਜ ਤੋਂ ਲਾਗੂ ਹੋਣ ਜਾ ਰਹੀ ਹੈ।
ਇਸ ਦੇ ਨਾਲ ਹੀ ਸਾਰੇ ਧਾਰਮਿਕ ਸਥਾਨਾਂ ਦੇ ਸਬੰਧ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਧਰਮ ਗ੍ਰੰਥਾਂ ਨੂੰ ਲਿਜਾਣ ਵਾਲੇ ਸਾਰੇ ਵਾਹਨਾਂ ਨੂੰ ਟੈਕਸ ਤੋਂ ਛੋਟ ਦਿੱਤੀ ਜਾਵੇਗੀ। ਜਿਸ ਕਾਰਨ ਸਰਕਾਰ ਦਾ ਕਰੀਬ 25 ਕਰੋੜ ਰੁਪਏ ਖਰਚ ਹੋਵੇਗਾ।