ਮਾਨਸਾ: ਨੌਜਵਾਨ ਗਾਇਕ ਦੇ ਵਿਛੋੜੇ ’ਤੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ਤੇ ਪਿੰਡ ਮੂਸੇ ਵਿੱਚ ਦੀਵਾਲੀ ਨਹੀਂ ਮਨਾਈ ਜਾ ਰਹੀ। ਪਿੰਡ ਦੇ ਲੋਕਾਂ ਨੇ ਮਿਲ ਕੇ ਇਹ ਫੈਸਲਾ ਲਿਆ ਹੈ। ਬੇਸ਼ੱਕ ਉਨ੍ਹਾਂ ਦੀ ਮੌਤ ਨੂੰ 6 ਮਹੀਨੇ ਬੀਤ ਚੁੱਕੇ ਹਨ ਪਰ ਹੁਣ ਤੱਕ ਮੂਸੇਵਾਲਾ ਦੇ ਪ੍ਰਸ਼ੰਸਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਰ ਐਤਵਾਰ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ। ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿੱਧੂ ਅਤੇ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਵਾਰ ਦੀਵਾਲੀ ਪਿੰਡ ਮੂਸੇਵਾਲਾ ਵਿੱਚ ਨਹੀਂ ਮਨਾਈ ਜਾਵੇਗੀ।
ਪਿੰਡ ਦਾ ਕੋਈ ਵੀ ਦੁਕਾਨਦਾਰ ਅਜੇ ਤੱਕ ਪਟਾਕੇ ਅਤੇ ਮਠਿਆਈ ਨਹੀਂ ਲੈ ਕੇ ਆਇਆ। ਉਨ੍ਹਾਂ ਦੱਸਿਆ ਕਿ ਪਿੰਡ ਦੀ ਤਰਫੋਂ ਗੁਰਦੁਆਰਾ ਸਾਹਿਬ ਤੋਂ ਇਸ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਕੈਂਡਲ ਮਾਰਚ ਕੱਢਿਆ ਜਾਵੇਗਾ।