ਜਗਰਾਓਂ: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਪਹੁੰਚੇ। ਜਿੱਥੇ ਸੀਐਮ ਮਾਨ ਨੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ। ਇਸ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵੀ ਉਨ੍ਹਾਂ ਨਾਲ ਮੌਜੂਦ ਸਨ। ਸੀਐਮ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਤਸਵੀਰਾਂ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ, ਜਗਰਾਓਂ ‘ਚ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕਰਦੇ ਹੋਏ।
ਜਗਰਾਓਂ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ..ਨਵੀਆਂ ਤੇ ਆਧੁਨਿਕ ਮਸ਼ੀਨਾਂ ਨਾਲ ਹਸਪਤਾਲ ਨੂੰ ਅਪਗ੍ਰੇਡ ਕੀਤਾ ਗਿਆ ਹੈ…ਜਲਦ ਹੀ ਹੋਰ ਹਸਪਤਾਲਾਂ ਨੂੰ ਅਪਗ੍ਰੇਡ ਕਰਾਂਗੇ..
ਮੇਰੀ ਸਰਕਾਰ ਯਕੀਨੀ ਬਣਾ ਰਹੀ ਹੈ ਕਿ ਪੰਜਾਬ ‘ਚ ਬੱਚੇ ਨੂੰ ਜਨਮ ਦੇਣ ਵੇਲੇ ਮਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਕਿਉਂਕਿ ਮਾਂ ਇਸ ਧਰਤੀ ‘ਤੇ ਰੱਬ ਬਰਾਬਰ ਹੈ… pic.twitter.com/9O8PpruZ8O
— Bhagwant Mann (@BhagwantMann) November 1, 2022
ਹਸਪਤਾਲ ਨੂੰ ਨਵੀਆਂ ਅਤੇ ਆਧੁਨਿਕ ਮਸ਼ੀਨਾਂ ਨਾਲ ਅਪਗ੍ਰੇਡ ਕੀਤਾ ਗਿਆ ਹੈ। ਜਲਦੀ ਹੀ ਅਸੀਂ ਹੋਰ ਹਸਪਤਾਲਾਂ ਨੂੰ ਅਪਗ੍ਰੇਡ ਕਰਾਂਗੇ। ਮੇਰੀ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਪੰਜਾਬ ਵਿੱਚ ਜਨਮ ਦੇਣ ਸਮੇਂ ਮਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ ਕਿਉਂਕਿ ਮਾਂ ਇਸ ਧਰਤੀ ‘ਤੇ ਰੱਬ ਵਰਗੀ ਹੈ।
ਦੱਸ ਦੇਈਏ ਕਿ ਜਗਰਾਉਂ ਵਿੱਚ ਬਣੇ ਇਸ ਹਸਪਤਾਲ ਦੀ ਲਾਗਤ 6 ਕਰੋੜ ਦੱਸੀ ਜਾ ਰਹੀ ਹੈ। ਇਸ ਦੇ ਬਣਨ ਨਾਲ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ। ਹੁਣ ਔਰਤਾਂ ਨੂੰ ਇਲਾਜ ਲਈ ਦੂਰ-ਦੁਰਾਡੇ ਸ਼ਹਿਰਾਂ ਵਿੱਚ ਨਹੀਂ ਜਾਣਾ ਪਵੇਗਾ।