Friday, November 15, 2024
HomeNationalਰਾਹੁਲ ਗਾਂਧੀ ਨੇ ਗੁਰਪੁਰਬ ਦੀ ਦਿੱਤੀ ਵਧਾਈ, ਇਹ ਤਸਵੀਰਾਂ ਕੀਤੀਆਂ ਸਾਂਝੀਆਂ

ਰਾਹੁਲ ਗਾਂਧੀ ਨੇ ਗੁਰਪੁਰਬ ਦੀ ਦਿੱਤੀ ਵਧਾਈ, ਇਹ ਤਸਵੀਰਾਂ ਕੀਤੀਆਂ ਸਾਂਝੀਆਂ

ਮਹਾਰਾਸ਼ਟਰ: ਕਾਂਗਰਸ ਦੀ ਭਾਰਤ ਜੋੜੀ ਯਾਤਰਾ ਮਹਾਰਾਸ਼ਟਰ ਪਹੁੰਚ ਗਈ ਹੈ। ਇੱਥੋਂ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਗੁਰਦੁਆਰਾ ਯਾਦੀ ਬਾਬਾ ਜ਼ੋਰਾਵਰ ਸਿੰਘ ਜੀ ਫਤਿਹ ਸਿੰਘ ਜੀ ਵਿਖੇ ਮੱਥਾ ਟੇਕਿਆ। ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ ਅਤੇ ਦਸਤਾਰ ਵੀ ਸਜਾਈ। ਇਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਵੀ ਸ਼ੇਅਰ ਕੀਤੀਆਂ ਹਨ।

ਉਨ੍ਹਾਂ ਟਵੀਟ ਕਰਕੇ ਲਿਖਿਆ, ਮਹਾਰਾਸ਼ਟਰ ‘ਚ ਯਾਤਰਾ ਸ਼ੁਰੂ ਕੀਤੀ, ਗੁਰਪੁਰਬ ਦੇ ਸ਼ੁਭ ਮੌਕੇ ‘ਤੇ ਗੁਰਦੁਆਰਾ ਯਾਦੀ ਬਾਬਾ ਜ਼ੋਰਾਵਰ ਸਿੰਘ ਜੀ, ਫਤਿਹ ਸਿੰਘ ਜੀ ‘ਚ ਅਰਦਾਸ ਕੀਤੀ। ਗੁਰੂ ਨਾਨਕ ਦੇਵ ਜੀ ਦੀਆਂ ਪਿਆਰ, ਸ਼ਾਂਤੀ ਅਤੇ ਭਾਈਚਾਰੇ ਦੀਆਂ ਸਿੱਖਿਆਵਾਂ ਨੂੰ ਲਾਗੂ ਕਰਕੇ ਅਸੀਂ ਭਾਰਤ ਨੂੰ ਇਕਜੁੱਟ ਕਰਨ ਦੇ ਇਸ ਸੰਕਲਪ ਨੂੰ ਪੂਰਾ ਕਰਾਂਗੇ। ਸਮੂਹ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ।

RELATED ARTICLES

LEAVE A REPLY

Please enter your comment!
Please enter your name here

Most Popular

Recent Comments